ਬੱਸ ਸਟੈਂਡ ਹੁਸ਼ਿਆਰਪੁਰ ’ਚ ਲੱਗਾ ਅੱਖਾਂ ਦਾ ਚੈਕਅੱਪ ਕੈਂਪ

ਹੁਸ਼ਿਆਰਪੁਰ , 24 ਜਨਵਰੀ | ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਮੰਗਲਵਾਰ ਬੱਸ ਸਟੈਂਡ ਹੁਸ਼ਿਆਰਪੁਰ ਵਿੱਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕੈਂਪ ਜਨਰਲ ਮੈਨੇਜਰ ਪੰਜਾਬ ਰੋਡਵੇਜ ਹੁਸ਼ਿਆਰਪੁਰ ਡਿਪੂ ਜਸਵੀਰ ਸਿੰਘ ਕੋਟਲਾ ਦੀ ਅਗਵਾਈ ਵਿੱਚ ਲਗਾਇਆ ਗਿਆ। ਇਸ ਵਿਸ਼ੇਸ਼ ਅੱਖਾਂ ਦੇ ਚੈਕਅੱਪ ਕੈਂਪ ਵਿੱਚ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਕੌਰ ਅਤੇ ਡਾ. ਮਨਦੀਪ ਕੌਰ ਦੀ ਟੀਮ ਵਲੋਂ 104 ਡਰਾਈਵਰਾਂ ਅਤੇ ਆਮ ਲੋਕਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਦਵਾਈ ਵੀ ਦਿੱਤੀ ਗਈ। ਜਿਨ੍ਹਾਂ ਲੋਕਾਂ ਦੀਆਂ ਅੱਖਾਂ ਵਿੱਚ ਜ਼ਿਆਦਾ ਦਿੱਕਤ ਸੀ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿੱਚ ਆਪਣਾ ਯੋਗ ਇਲਾਜ ਕਰਵਾਉਣ ਦੇ ਲਈ ਕਿਹਾ ਗਿਆ। ਇਸ ਮੌਕੇ ’ਤੇ ਜਨਰਲ ਮੈਨੇਜਰ ਹੁਸ਼ਿਆਰਪੁਰ ਡਿਪੂ ਹੁਸ਼ਿਆਰਪੁਰ ਵਲੋਂ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਆਈ ਮੈਡੀਕਲ ਟੀਮ ਦਾ ਧੰਨਵਾਦ ਕਰਦਿਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੇ ਡਰਾਈਵਰਾਂ ਨੂੰ 25 ਜਨਵਰੀ ਨੂੰ ਵੀ ਇਸ ਕੈਂਪ ਵਿੱਚ ਆਪਣੀਆਂ ਅੱਖਾਂ ਦਾ ਚੈਕਅੱਪ ਕਰਵਾਉਣ ਦੀ ਅਪੀਲ ਕੀਤੀ।

About The Author

error: Content is protected !!