ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਫਾਜਿਲਕਾ , 1 ਫਰਵਰੀ | ਐਮ.ਐਲ.ਏ ਫਾਜਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਅਤੇ ਮੌਕੇ ਤੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਡੀਐਫਐਸਸੀ ਅਤੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਪੋਰਟ ਲਈ ਤੇ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋ ਚੱਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇ ਸਿਰ ਪੂਰਾ ਕੀਤਾ ਜਾਵੇ।

ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਜਾ ਰਹੇ ਹਨ ਅਤੇ ਹਰ ਖੇਤਰ ਵਿੱਚ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਚੱਲ ਰਹੇ ਹਨ। ਉਨਾਂ ਹਲਕੇ ਅੰਦਰ ਲੋਕਹਿੱਤ ਵਿੱਚ ਕਰਵਾਏ ਜਾ ਰਹੇ  ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸੀ ਲਈ  ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਸਹਿਰੀ ਖੇਤਰਾਂ ਅੰਦਰ ਸੀਵਰੇਜ ਸਮੇਤ ਵੱਖ-ਵੱਖ ਸਮਸਿਆਵਾਂ ਦਾ ਹੱਲ ਕੀਤੀਆਂ ਜਾ ਰਹੀਆਂ ਹਨ।

About The Author

You may have missed