ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ , 16 ਫਰਵਰੀ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂਬਲਵਿੰਦਰ ਸਿੰਘ ਵੀ ਹਾਜ਼ਰ ਸਨ।

About The Author