ਘਰ-ਘਰ ਮੁਫ਼ਤ ਰਾਸ਼ਨ’ਪਹਿਲਕਦਮੀ ਤਹਿਤ ਅਧਿਕਾਰੀ ਰਾਸ਼ਨ ਦੀ ਨਿਰਵਿਘਨ ਵੰਡ ਯਕੀਨੀ ਬਣਾਉਣ: ਡਿਪਟੀ ਕਮਿਸ਼ਨਰ ਕਿਹਾ, ਰਾਸ਼ਨ ਵੰਡ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹੇ

ਫਾਜ਼ਿਲਕਾ , 19 ਫਰਵਰੀ | ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸੋਮਵਾਰ ਨੂੰਘਰ ਘਰਮੁਫਤ ਰਾਸ਼ਨਪਹਿਲਕਦਮੀ (ਸਕੀਮ) ਅਧੀਨ ਰਜਿਸਟਰਡ ਹਰੇਕ ਲਾਭਪਾਤਰੀਤੱਕ ਰਾਸ਼ਨ ਪਹੁੰਚਾਉਣ ਲਈ ਸਾਰੇ ਸਬੰਧਤ ਵਿਭਾਗਾਂ ਦੀ ਬੈਠਕ ਕੀਤੀ। ਹਰੇਕਯੋਗ ਘਰ ਤੱਕ ਰਾਸ਼ਨ ਦੀ ਨਿਰਵਿਘਨ ਪਹੁੰਚ ਸਬੰਧੀ ਪੰਜਾਬ ਦੇ ਮੁੱਖਸਕੱਤਰ ਨਾਲ ਵੀਡੀਓ ਕਾਨਫਰੰਸਿੰਗ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਬੈਠਕਵਿੱਚ ਹਾਜ਼ਰ ਅਧਿਕਾਰੀਆਂ ਨੂੰਘਰ ਘਰ ਮੁਫਤ ਰਾਸ਼ਨਤਹਿਤ ਰਾਸ਼ਨ ਦੀ ਵੰਡਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨਪੰਜਾਬ ਸਰਕਾਰ ਵੱਲੋਂ ਜੋ ਟੀਚਾ ਨਿਸ਼ਚਿਤ ਕੀਤਾ ਗਿਆ ਹੈ ਉਸ ਨੂੰ ਜ਼ਿਲ੍ਹੇ ਵਿਚਜਲਦ ਤੋਂ ਜਲਦ ਪੂਰਾ ਕੀਤਾ ਜਾਵੇ!

ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਇਸ ਸਕੀਮ ਅਧੀਨ1,73,943 ਰਾਸ਼ਨ ਕਾਰਡ ਹਨ ਤੇ ਇਹਨਾਂ ਰਾਸ਼ਨ ਕਾਰਡਾਂ ਵਿੱਚ 6,66,065 ਲਾਭਪਾਤਰੀ ਕਵਰ ਹਨਉਨ੍ਹਾ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿਸਕੀਮ ਅਧੀਨ ਰਜਿਸਟਰਡ ਸਾਰੇ ਲਾਭਪਾਤਰੀਆਂ ਨੂੰ ਰਾਸ਼ਨ ਮਿਲੇ। ਉਨ੍ਹਾਂ ਇਸਸਕੀਮ ਨਾਲ ਜੁੜੇ ਸਾਰੇ ਵਿਭਾਗਾਂ ਨੂੰ ਰੋਜ਼ਾਨਾ ਪ੍ਰਗਤੀ ਰਿਪੋਰਟ ਸੌਂਪਣ ਦੇ ਨਿਰਦੇਸ਼ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ . ਭਗਵੰਤਸਿੰਘ ਮਾਨ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਘਰਘਰ ਮੁਫਤ ਰਾਸ਼ਨ ਦੇਪ੍ਰਬੰਧ ਕੀਤੇ ਜਾਣ ਤੋਂ ਬਾਅਦ ਲਾਭਪਾਤਰੀਆਂ ਨੂੰ ਡਿਪੂਆਂਤੇ ਜਾਣ ਦੀ ਲੋੜ ਨਹੀਂਹੈ। ਉਨ੍ਹਾਂ ਡੀ ਐਫ ਐਸ ਸੀ ਹਿਮਾਂਸ਼ੂ ਕੁੱਕੜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾਕਿ ਇਸ ਸਕੀਮ ਨੂੰ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ ਅਤੇਕਿਸੇ ਨੂੰ ਵੀ ਪਹਿਲਾਂ ਵਾਂਗ ਰਾਸ਼ਨ ਲੈਣ ਲਈ ਡਿਪੂਆਂ ਤੱਕ ਨਾ ਜਾਣਾ ਪਵੇ।

ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਅਤੇ ਜ਼ਿਲ੍ਹਾ ਮੈਨੇਜਰਮਾਰਕਫੈੱਡ ਨੂੰ ਵੰਡ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਸਾਰੇ ਲਾਭਪਾਤਰੀਆਂਨੂੰ ਸਮੇਂ ਸਿਰ ਰਾਸ਼ਨ ਮਿਲ ਸਕੇ। ਉਨ੍ਹਾਂ ਖੇਤਰੀ ਟਰਾਂਸਪੋਰਟ ਅਫ਼ਸਰ ਨੂੰ ਵਾਧੂਵਾਹਨ ਉਪਲਬਧ ਕਰਵਾਉਣ ਲਈ ਤਾਂ ਜੋ ਟੀਮਾਂ ਵੰਡ ਦੀ ਸਮਾਂਸੀਮਾ ਨੂੰ ਖੁੰਝੇ ਬਿਨਾਂਪੂਰੇ ਜ਼ਿਲ੍ਹੇ ਨੂੰ ਕਵਰ ਕਰ ਸਕਣ।

 ਇਸ ਮੌਕੇ ਜ਼ਿਲ੍ਹਾ ਮੈਨੇਜਰ ਮਾਰਕਫੈਡ ਸ੍ਰੀ ਵਿਪਨ ਸਿੰਘਲਾ, ਜੀਐਸਫੂਡ ਫਰੀਦਕੋਟ ਤੋਂ ਗਰੀਸ਼ ਕੁਮਾਰ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਮੌਜੂਦਸਨ!

About The Author