ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਨੂੰ ਰਾਹਤ, ਸੁਲਤਾਨਪੁਰ ਕੋਰਟ ਤੋਂ ਮਿਲੀ ਜ਼ਮਾਨਤ

ਲਖਨਊ , 20 ਫਰਵਰੀ । ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਸੰਸਦ ਮੈਂਬਰ ਰਾਹੁਲ ਗਾਂਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਨਿੰਦਣਯੋਗ ਟਿੱਪਣੀ ਕਰਨ ਦੇ ਦੋਸ਼ ‘ਚ ਚੱਲ ਰਹੇ ਮਾਮਲੇ ‘ਚ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਹੋਏ। ਭਾਰੀ ਸੁਰੱਖਿਆ ਵਿਚਕਾਰ ਪੇਸ਼ ਹੋਏ ਕਾਂਗਰਸੀ ਆਗੂ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

ਰਾਹੁਲ ਗਾਂਧੀ 2018 ਦੇ ਮਾਣਹਾਨੀ ਮਾਮਲੇ ‘ਚ ਪੇਸ਼ ਹੋਣ ਲਈ ਸੁਲਤਾਨਪੁਰ ਅਦਾਲਤ ਪਹੁੰਚੇ ਸਨ। ਸੁਲਤਾਨਪੁਰ ਦੀ ਐੱਮਪੀ, ਐੱਮਐੱਲਏ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਤੇ ਉਹ ਉੱਥੋਂ ਅਮੇਠੀ ਲਈ ਰਵਾਨਾ ਹੋਏ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਅਮੇਠੀ ‘ਚ ਰਹਿ ਰਹੇ ਹਨ। ਰਾਹੁਲ ਗਾਂਧੀ ਭਾਰਤ ਜੋੜੋ ਨਿਆਂ ਯਾਤਰਾ ਰਾਹੀਂ ਉੱਤਰ ਪ੍ਰਦੇਸ਼ ਦੇ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਰਾਹੁਲ ਗਾਂਧੀ ਦੀ ਆਮਦ ‘ਤੇ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਰਾਹੁਲ ਗਾਂਧੀ ਸਖ਼ਤ ਸੁਰੱਖਿਆ ਵਿਚਕਾਰ ਅਦਾਲਤ ਪੁੱਜੇ। ਇੱਥੇ ਰਾਹੁਲ ਗਾਂਧੀ ਦੇ ਸਮਰਥਕਾਂ ਦੀ ਭੀੜ ਇਕੱਠੀ ਹੋ ਗਈ।

About The Author

error: Content is protected !!