ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ 23 ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ , 22 ਫਰਵਰੀ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚਬੋਰਡ, ਯੂਨੀਵਰਸਿਟੀਜ਼, ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤਮਿਤੀਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਵਿਚ ਛੁੱਟੀ ਦੇ ਹੁਕਮਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇਐਲੀਮੈਂਟਰੀ) ਹੁਸ਼ਿਆਰਪੁਰ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰੀ ਹੋਣਗੇ

About The Author

error: Content is protected !!