ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲਗੇ ਕੈਂਪਾਂ ਦਾ ਵਿਧਾਇਕ ਵੱਲੋਂ ਦੌਰਾ -ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ-ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ , 22 ਫਰਵਰੀ | ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ।
ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਤੱਕ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਉਪਰਾਲੇ ਕਰ ਰਹੀ ਹੈ।
ਉਹਨਾਂ ਨੇ ਆਖਿਆ ਕਿ ਇੱਕ ਪਾਸੇ ਜਿੱਥੇ ਪਿੰਡ ਪਿੰਡ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਘਰ ਘਰ ਰਾਸ਼ਨ ਸਕੀਮ ਤਹਿਤ ਹੁਣ ਰਾਸ਼ਨ ਵੀ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 40 ਹਜਾਰ ਨੌਕਰੀਆਂ ਮੈਰਿਟ ਦੇ ਆਧਾਰ ਤੇ ਦੇ ਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹਈਆ ਕਰਵਾਇਆ ਹੈ। ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਾਡੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੀ ਯਾਤਰਾ ਕਰਵਾ ਰਹੀ ਹੈ । ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਹੁਣ ਲੋਕ ਘਰ ਬੈਠੇ ਹੀ ਫੋਨ ਨੰਬਰ 1076 ਤੇ ਕਾਲ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ।

About The Author

error: Content is protected !!