ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਫਾਜ਼ਿਲਕਾ , 24 ਫਰਵਰੀ ।  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ  15 ਵਿੱਚ ਡਾ. ਬੀ. ਆਰ. ਅੰਬੇਡਕਰ ਧਰਮਸ਼ਾਲਾ ਦੇ ਬਾਹਰ ਇੰਟਰਲੋਕ ਟਾਈਲ ਅਤੇ ਕੁਟੀਆ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ।
ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਇਸ ਮੌਕੇ ਸਤਪਾਲ ਭੁਸਰੀ, ਨਿਸ਼ੂ ਡੋਗਰਾ ਐਮ.ਸੀ, ਕਾਕਾ ਡੋਗਰਾ, ਸੁਨੀਲ ਮੈਂਨੀ, ਜੋਤੀ ਚੁੱਘ, ਬੱਬੂ ਚੇਤੀਵਾਲ ਬਲਾਕ ਪ੍ਰਧਾਨ, ਅਲਕਾ ਜੁਨੇਜਾ ਬਲਾਕ ਪ੍ਰਧਾਨ, ਰਾਜ ਅਹੂਜਾ ਬਲਾਕ ਪ੍ਰਧਾਨ, ਪੂਜਾ ਲੂਥਰਾ ਜਿਲ੍ਹਾ ਪ੍ਰਧਾਨ ਮਹਿਲਾ ਵਿੰਗ, ਰਾਜਿੰਦਰ ਜਲੰਧਰਾ, ਮਨਜੋਤ ਖੇੜਾ, ਆਸ਼ਾ ਰਾਣੀ, ਸੋਮਾ ਰਾਣੀ, ਭਜਨ ਲਾਲ ਬਲਾਕ ਪ੍ਰਧਾਨ ਹਾਜ਼ਰ ਸਨ।

About The Author

error: Content is protected !!