ਹੁਸ਼ਿਆਰਪੁਰ ’ਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ : ਕੋਮਲ ਮਿੱਤਲ -‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਡਿਪਟੀ ਕਮਿਸ਼ਨਰ ਨੇ ਕੂਕਾਨੇਟ ਤੇ ਦੇਹਰੀਆਂ ਦੀ ਆਫ ਰੋਡਿੰਗ ਲਈ ਵਾਹਨਾਂ ਨੂੰ ਕੀਤਾ ਰਵਾਨਾ

ਹੁਸ਼ਿਆਰਪੁਰ , 4 ਮਾਰਚ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ‘ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ ਚੌਥੇ ਦਿਨ ਕੂਕਾਨੇਟ ਅਤੇ ਦੇਹਰੀਆਂ ਦੀ ਆਫ ਰੋਡਿੰਗ ਟੀਮ ਨੂੰ ਸਵੇਰੇ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਤੋਂ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਣਪਾਲ ਨਾਰਥ ਸਰਕਲ ਹੁਸ਼ਿਆਰਪੁਰ ਡਾ. ਸੰਜੀਵ ਕੁਮਾਰ ਤਿਵਾੜੀ, ਏ.ਡੀ.ਸੀ (ਜ) ਰਾਹੁਲ ਚਾਬਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਰ-ਸਪਾਟੇ ਪੱਖੋਂ ਹੁਸ਼ਿਆਰਪੁਰ ਵਿਚ ਅਥਾਹ ਸੰਭਾਵਨਾ ਹਨ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਵਿਸ਼ਵ ਪੱਧਰ ਦੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦਾ ਸਭ ਤੋਂ ਵੱਡਾ ਜੰਗਲਾਂ ਦਾ ਖੇਤਰ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲੇ ਵੱਲੋਂ ਕਰਵਾਏ ਗਏ ਇਸ ਨੇਚਰ ਫੈਸਟ ਦਾ ਵੀ ਇਹੀ ਉਦੇਸ਼ ਹੈ ਕਿ ਹੁਸ਼ਿਆਰਪੁਰ ਨੂੰ ਇਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੋੜ ਹੈ ਕਿ ਅਸੀਂ ਆਪਣੇ ਇਸ ਕੁਦਰਤੀ ਸਰਮਾਏ ਨੂੰ ਆਰਥਿਕ ਅਤੇ ਰੁਜ਼ਗਾਰ ਪੱਖੋਂ ਵਿਕਸਿਤ ਕਰੀਏ। ਉਨ੍ਹਾਂ ਕਿਹਾ ਕਿ ਇਸ ਨਾਲ ਪੇਂਡੂ ਖੇਤਰਾਂ ਦੀ ਆਰਥਿਕਤਾ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੂਕਾਨੇਟ ਵਰਗੀਆਂ ਹੋਰ ਸੈਰ-ਸਪਾਟਾ ਥਾਵਾਂ ਦਾ ਵੀ ਯੋਜਨਾਬੱਧ ਢੰਗ ਨਾਲ ਵਿਕਾਸ ਕੀਤਾ ਜਾਵੇਗਾ। ਇਸ ਨਾਲ ਵੱਡੀ ਗਿਣਤੀ ਵਿਚ ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਖੁਦ ਡਰਾਈਵ ਕਰਦੇ ਹੋਏ ਨਜ਼ਰ ਆਏ। ਇਸ ਦੌਰਾਨ ਸਹਾਇਕ ਕਮਿਸ਼ਨ ਦਿਵਿਆ ਪੀ ਨੇ ਵੀ ਖੁਦ ਕਾਰ ਡਰਾਈਵ ਕੀਤੀ।

About The Author

error: Content is protected !!