ਐਪਿਕ ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨਾਲ ਕਿਸੇ ਇਕ ਨੂੰ ਦਿਖਾ ਕੇ ਪਾਈ ਜਾ ਸਕਦੀ ਹੈ ਵੋਟ
ਹੁਸ਼ਿਆਰਪੁਰ , 21 ਮਾਰਚ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰ ਫੋਟੋ ਪਹਿਚਾਣ ਪੱਤਰ (ਐਪਿਕ) ਤੋਂ ਇਲਾਵਾ 12 ਹੋਰ ਦਸਤਾਵੇਜ਼ਾਂ ਨੂੰ ਆਪਣੇ ਪਹਿਚਾਣ ਪੱਤਰ ਦੇ ਰੂਪ ਵਿਚ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ (ਐਪਿਕ, ਜਿਸ ਨੂੰ ਵੋਟਰ ਆਈ ਕਾਰਡ ਵੀ ਕਿਹਾ ਜਾਂਦਾ ਹੈ) ਨਹੀਂ ਹੈ, ਉਹ ਆਧਾਰ ਕਾਰਡ, ਮਗਨਰੇਗਾ ਜਾਬ ਕਾਰਡ, ਫੋਟੋ ਸਮੇਤ ਬੈਂਕ ਜਾਂ ਡਾਕਖਾਨੇ ਦੀ ਪਾਸਬੁੱਕ ਜਾਂ ਕਿਰਤ ਮੰਤਰਾਲਾ ਦੀ ਯੋਜਨਾ ਤਹਿਤ ਜਾਰੀ ਕੀਤਾ ਗਿਆ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ ਤਹਿਤ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਵਾਲੇ ਪੈਨਸ਼ਨ ਵਾਲੇ ਦਸਤਾਵਜ਼, ਕੇਂਦਰ ਜਾਂ ਸੂਬਾ ਸਰਕਾਰਾਂ ਜਾਂ ਜਨਤਕ ਖੇਤਰ ਦੀਆਂ ਸੰਸਥਾਵਾਂ/ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਕੀਤੇ ਗਏ ਸੇਵਾ ਆਈ ਕਾਰਡ (ਫੋਟੋ ਸਮੇਤ) ਸੰਸਦ/ਵਿਧਾਇਕ/ਐਮ.ਐਲ.ਸੀ ਨੂੰ ਜਾਰੀ ਕੀਤੇ ਗਏ ਅਧਿਕਾਰਤ ਪਹਿਚਾਣ ਪੱਤਰ ਅਤੇ ਭਾਰਤ ਸਰਕਾਰ ਦੇ ਸਮਾਜਿਕ ਨਿਆ ਅਤੇ ਸਸ਼ਕਤੀਕਰਨ ਮੰਤਰਾਲਾ ਦੁਆਰਾ ਜਾਰੀ ਖਾਸ ਦਿਵਆਂਗ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾਈ ਜਾ ਸਕਦੀ ਹੈ।