ਵਿਜੈ ਇੰਦਰ ਸਿੰਗਲਾ ਨੇ ਕੌਂਸਲਿੰਗ ਮੁਹਿੰਮ ਤਹਿਤ 4 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

0

ਸੰਗਰੂਰ, 24 ਅਗਸਤ 2021 : ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ’ਚ ਬੱਚਿਆਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਭਵਿੱਖ ’ਚ ਉਚੇਰੀ ਸਿੱਖਿਆ ਅਤੇ ਕਰੀਅਰ ਦੀ ਚੋਣ ਕਰਨ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ। ਕੌਂਸਲਿੰਗ ਤੇ ਹੌਸਲਾ ਅਫ਼ਜ਼ਾਈ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ  ਚੰਗਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੰਗਵਾਲ ਵਿਖੇ ਵਿਦਿਆਰਥੀਆਂ ਦੀ ਯੋਗਤਾ ਪਛਾਣਨ ਲਈ ਕਰਵਾਏ ਗਏ ‘ਸਾਇਕੋਮੀਟਿ੍ਰਕ ਟੈਸਟ’ ਦੇ ਨਤੀਜਿਆਂ ਦੀ ਵੰਡ ਕੀਤੀ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ’ਚ ਅਜਿਹੇ ਟੈਸਟ ਕਰਵਾਉਣ ਵਾਲੀ ਸਿਰਮੌਰ ਸੰਸਥਾ ‘ਵੀਬੌਕਸ’ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਹੀ ਆਨਲਾਈਨ ਮਾਧਿਅਮ ਜ਼ਰੀਏ ਹਲਕੇ ਦੇ ਵਿਦਿਆਰਥੀਆਂ ਦਾ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਸੀ। ਉਨਾਂ ਕਿਹਾ ਕਿ ਟੈਸਟ ਦੇ ਨਤੀਜੇ ਆਉਣ ’ਤੇ ਸਾਰੇ ਵਿਦਿਆਰਥੀਆਂ ਨੂੰ ਉਨਾਂ ਦੀ ਯੋਗਤਾ ਦੇ ਆਧਾਰ ’ਤੇ ਉਚੇਰੀ ਸਿੱਖਿਆ ਲਈ ਕੋਰਸਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਅੱਵਲ ਦਰਜਾ ਬਣਾਈ ਰੱਖਣ ਲਈ ਬੁਨਿਆਦੀ ਢਾਂਚੇ ’ਚ ਸੁਧਾਰ ਤੋਂ ਇਲਾਵਾ ਅਜਿਹੀਆਂ ਹੋਰ ਵੀ ਪਹਿਲਕਦਮੀਆਂ ਲਿਆਉਣ ’ਤੇ ਜ਼ੋਰ ਦਿੱਤਾ ਜਾਵੇਗਾ।

ਇਸ ਮੁਹਿੰਮ ਤਹਿਤ ਇੰਨਾਂ ਸਕੂਲਾਂ ਵਿਚ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਰੂ-ਬ-ਰੂ ਮੁਲਕਾਤ ਕੀਤੀ। ਇਸ ਮੌਕੇ ਕੋਵਿਡ ਮਹਾਂਮਾਰੀ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਗਿਣਤੀ ਦੇ ਹਿਸਾਬ ਨਾਲ ਵੱਖ-ਵੱਖ ਕਮਰਿਆਂ ’ਚ ਬਿਠਾਇਆ ਗਿਆ ਸੀ ਤੇ ਸਿੱਖਿਆ ਮੰਤਰੀ ਵੱਲੋਂ ਬੜੀ ਸੰਜੀਦਗੀ ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨਾਂ ਕਿਹਾ ਕਿ ਵਿਦਿਆਰਥੀਆਂ ਦੀ ਮੰਗ ਤੇ ਯੋਗਤਾ ਅਨੁਸਾਰ ਉਚੇਰੀ ਸਿੱਖਿਆ ਦੇ ਨੀਟ ਵਰਗੇ ਕੋਰਸਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਸੁਰਿੰਦਰ ਸਿੰਘ ਭਰੂਰ, ਕੁਲਦੀਪ ਸਿੰਘ ਭੁੱਲਰ, ਇਲਾਕੇ ਦੇ ਆਗੂ ਤੇ ਵਰਕਰ ਤੇ ਸਕੂਲਾਂ ਦਾ ਸਮੂਹ ਸਟਾਫ ਹਾਜ਼ਰ ਸੀ।

About The Author

Leave a Reply

Your email address will not be published. Required fields are marked *

error: Content is protected !!