ਜਯੋਤੀ ਥਰੈਡਜ਼ ਸਮਾਣਾ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਰੁਪਏ ਦਾ ਇੱਕ ਹੋਰ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਪਟਿਆਲਾ , 1 ਅਪ੍ਰੈਲ | ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਵੀ ਜਯੋਤੀ ਥਰੈਡਜ਼ ਨੇ 5 ਲੱਖ ਰੁਪਏ ਪਿਛਲੇ ਦਿਨੀਂ ਹੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਸੌ਼ਕਤ ਅਹਿਮਦ ਪਰੇ ਨੇ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਅਤੇ ਰਾਹੁਲ ਗੁਪਤਾ ਅਤੇ ਹੋਰ ਵੀ ਮੌਜੂਦ ਸਨ।

About The Author