ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਦਫਤਰੀ ਕੰਮਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ

ਫਾਜਿ਼ਲਕਾ ,  23  ਅਪ੍ਰੈਲ | ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ  ਦਫਤਰੀ  ਕੰਮ ਕਾਜ ਦੀ ਸਮੀਖਿਆ ਲਈ  ਬੈਠਕ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚਿਠੀ ਪੱਤਰਾਂ ਦਾ  ਨਿਪਟਾਰਾ ਤੈਅ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ|
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਕੰਮ ਬਕਾਇਆ ਨਾ ਛਡਿਆ ਜਾਵੇ ਅਤੇ ਸਮਾਬੱਧ ਢੰਗ ਨਾਲ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਦਫਤਰ ਵਿਖ਼ੇ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸਦਾ ਤੈਅ ਸਮੇ ਅੰਦਰ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿਚ ਕੋਈ ਅਣਗਹਿਲੀ ਨਾ ਵਰਤਣ, ਡਿਊਟੀ ਪ੍ਰਤੀ ਅਣਗਹਿਲੀ ਵਰਤਣ ਵਾਲੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ, ਜਿ਼ਲ੍ਹਾ ਮਾਲ ਅਫ਼ਸਰ ਸ੍ਰੀ ਸੰਦੀਪ ਕੁਮਾਰ, ਡਾ ਐਰੀਕ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

About The Author