ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੇਰ ਸ਼ਾਮ ਫਾਜਿਲਕਾ ਦੀ ਅਨਾਜ ਮੰਡੀ ਦਾ ਦੌਰਾ
ਫਾਜ਼ਿਲਕਾ , 4 ਮਈ | ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੇਰ ਸ਼ਾਮ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ| ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ | ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਵਿਖੇ ਦੌਰਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਸਾਨ ਜਿਵੇਂ ਹੀ ਫਸਲ ਲੈ ਕੇ ਮੰਡੀ ਵਿੱਚ ਆਉਂਦਾ ਹੈ ਉਸ ਦੀ ਨਾਲੋਂ ਨਾਲ ਖਰੀਦ ਕਰਵਾਈ ਜਾਵੇ | ਉਨ੍ਹਾ ਕਿਹਾ ਕਿ ਫਸਲ ਦੀ ਖਰੀਦ ਉਪਰੰਤ ਲਿਫਟਿੰਗ ਵੀ ਨਾਲੋ ਨਾਲ ਕਰਵਾਈ ਜਾਵੇ ਤਾਂ ਜੋ ਮੰਡੀ ਵਿਖ਼ੇ ਥਾਂ ਦੀ ਘਾਟ ਮਹਿਸੂਸ ਨਾ ਹੋਵੇ |
ਇਸ ਮੌਕੇ ਉਹਨਾਂ ਮੰਡੀ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਆੜਤੀਆਂ ਅਤੇ ਲੇਬਰ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ ਜਿਸ ਤੇ ਉਹਨਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਤੇ ਸਹਿਮਤੀ ਪ੍ਰਗਟਾਈ ਗਈ|
ਇਸ ਮੌਕੇ ਉਹਨਾਂ ਨਾਲ ਡੀਐਫਐਸਸੀ ਹਿਮਾਂਸ਼ੂ ਕੁੱਕੜ ਅਤੇ ਹੋਰ ਅਧਿਕਾਰੀ ਮੌਜੂਦ ਸਨ|