ਜ਼ਿਲ੍ਹਾ ਫਾਜ਼ਿਲਕਾ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ

ਫਾਜ਼ਿਲਕਾ , 1 ਜੂਨ | ਜ਼ਿਲ੍ਹਾ ਫਾਜ਼ਿਲਕਾ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ ਅਤੇ ਕਿਤੋਂ ਵੀ ਕੋਈ ਗੜਬੜੀ ਦੀ ਖ਼ਬਰ ਨਹੀਂ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ ਆਈਏਐਸ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਚੋਣਾਂ ਦੇ ਪਰਵ ਵਿਚ ਉਤਸਾਹ ਨਾਲ ਭਾਗ ਲੈਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਲਈ ਵਧਾਈ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ। ਫਾਜ਼ਿਲਕਾ ਤੇ ਜਲਾਲਾਬਾਦ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਵਿਖੇ ਅਤੇ ਅਬੋਹਰ ਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ।

About The Author

You may have missed