ਸੀਐਮ ਦੀ ਯੋਗਸ਼ਾਲਾ ਲੋਕਾਂ ਨੂੰ ਜੋੜ ਰਹੀ ਹੈ ਯੋਗ ਨਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਹਰ ਰੋਜ਼ 135 ਥਾਵਾਂ ਤੇ ਲੱਗਦੀ ਹੈ ਯੋਗਸ਼ਾਲਾ
ਫਾਜ਼ਿਲਕਾ , 13 ਜੂਨ | ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਸਕੀਮ ਫਾਜ਼ਿਲਕਾ ਜ਼ਿਲੇ ਵਿੱਚ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੀ ਹੈ। ਇਸ ਸਮੇਂ ਜ਼ਿਲ੍ਹੇ ਦੇ ਵਿੱਚ 135 ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿੱਚ ਵੀ ਯੋਗਸ਼ਾਲਾ ਲੱਗ ਰਹੀ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਉਹਨਾਂ ਨੇ ਆਖਿਆ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨਾਂ ਦੇ ਮੁਹੱਲੇ ਵਿੱਚ ਹੀ ਯੋਗਾ ਟਰੇਨਰ ਉਪਲਬਧ ਕਰਵਾ ਸਕਦੀ ਹੈ। ਉਹਨਾਂ ਦੱਸਿਆ ਕਿ ਸਵੇਰੇ ਅਤੇ ਸ਼ਾਮ ਵੱਖ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਮੁਹੱਲਿਆਂ, ਪਾਰਕਾਂ ਆਦਿ ਵਿਖੇ ਇਹ ਯੋਗਸ਼ਾਲਾ ਲੱਗ ਰਹੀ ਹੈ ਅਤੇ ਲੋਕ ਉਤਸਾਹ ਨਾਲ ਇਸ ਵਿੱਚ ਭਾਗ ਲੈ ਰਹੇ ਹਨ।
ਯੋਗਾ ਸੁਪਰਵਾਈਜ਼ਰ ਰਾਧੇ ਸ਼ਿਆਮ ਨੇ ਦੱਸਿਆ ਕਿ ਜੇਕਰ ਲੋਕ ਚਾਹੁੰਦੇ ਹਨ ਕਿ ਉਹਨਾਂ ਦੇ ਮੁਹੱਲੇ ਵਿੱਚ ਵੀ ਯੋਗਸ਼ਾਲਾ ਲੱਗੇ ਤਾਂ ਇਸ ਲਈ ਫੋਨ ਨੰਬਰ 7669400500 ਤੇ ਮਿਸ ਕਾਲ ਕੀਤੀ ਜਾ ਸਕਦੀ ਹੈ ਜਾਂ ਉਹਨਾਂ ਦੇ ਨਾਲ ਫੋਨ ਨੰਬਰ 9417530922 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਾਕਸ ਲਈ ਪ੍ਰਸਤਾਵਿਤ
21 ਜੂਨ ਨੂੰ ਵਿਸਵ ਯੋਗਾ ਦਿਵਸ ਮਨਾਇਆ ਜਾਵੇਗਾ
ਯੋਗਾ ਸੁਪਰਵਾਇਜਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 21 ਜੂਨ 2024 ਨੂੰ ਕੌਮਾਂਤਰੀ ਯੋਗਾ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਯੋਗਾ ਰਾਹੀਂ ਬਹੁਤ ਸਾਰੀਆਂ ਬਿਮਾਰੀਆਂ ਤੋਂ ਨਿਜਾਤ ਮਿਲਦੀ ਹੈ ਅਤੇ ਮਾਨਸਿਕ ਸਿਹਤ ਵੀ ਤੰਦਰੁਸਤ ਰਹਿੰਦੀ ਹੈ। ਇਸੇ ਲਈ ਜਾਗਰੂਕਤਾ ਦੇ ਉਦੇਸ਼ ਨਾਲ ਇਹ ਦਿਨ ਮਨਾਇਆ ਜਾਂਦਾ ਹੈ।