10ਵਾਂ ਅੰਤਰਰਾਸ਼ਟਰੀ ਯੋਗ ਦਿਵਸ- ਯੋਗ ਨਾਲ ਸ਼ਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ : ਡਾ ਕਵਿਤਾ

– ਪੰਜਾਬ ਸਰਕਾਰ ਲੋਕਾ ਦੀ ਸਿਹਤ ਪ੍ਰਤੀ ਚਿੰਤਤ, 134 ਥਾਵਾਂ ਤੇ ਚੱਲ ਰਹੀ ਹੈ ਸੀ ਐਮ ਦੀ ਯੋਗਸ਼ਾਲਾ

– ਟ੍ਰੇਨਰਾਂ ਨੇ ਸਿਖਾਏ ਯੋਗ ਦੇ ਗੁਰ

ਫ਼ਾਜ਼ਿਲਕਾ, 21 ਜੂਨ 2024 :  10ਵੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਫ਼ਾਜ਼ਿਲਕਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬਚੇ, ਜਵਾਨ ਤੇ ਬਜ਼ੁਰਗ ਵਡੀ ਗਿਣਤੀ ਵਿਚ ਪੁੱਜੇ ਤੇ ਉਨ੍ਹਾਂ ਯੋਗਾ ਕੀਤਾ | ਅਰੋੜਵੰਸ਼ ਪਾਰਕ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਿਹਤ ਵਿਭਾਗ ਤੋਂ ਪਹੁੰਚੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ ਕਵਿਤਾ ਨੇ ਕਿਹਾ ਕਿ ਯੋਗ ਲੋਕਾਂ ਨੂੰ ਸਰੀਰਤ ਤੌਰ ‘ਤੇ ਤਾਂ ਅਰੋਗ ਰੱਖਦਾ ਹੀ ਹੈ, ਨਾਲ ਹੀ ਮਾਨਸਿਕ ਚੇਤੰਨਤਾ ਦਾ ਵਿਕਾਸ ਵੀ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਸਭ ਤੋਂ ਵਧੀਆ ਕਸਰਤ ਹੈ ਇਸ ਨਾਲ ਮਨ ਅਤੇ ਤਨ ਨੂੰ ਸ਼ਕਤੀ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਯੋਗ ਸਾਨੂੰ ਰਿਸ਼ੀਆਂ-ਮੁਨੀਆਂ ਤੋਂ ਮਿਲਿਆ ਹੈ ਤੇ ਯੋਗ ਸਾਡੀ ਪੁਰਾਤਨ ਸੱਭਿਅਤਾ ਹੈ ਤੇ ਇਸ ਨੂੰ ਪੂਰੀ ਦੁਨੀਆਂ ਨੇ ਅਪਣਾਇਆ ਹੈ|

ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਲੋਕਾ ਦੀ ਸਿਹਤ ਪ੍ਰਤੀ ਬਹੁਤ ਚਿੰਤਿਤ ਹੈ| ਇਸ ਲਈ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ 134 ਥਾਵਾਂ ਤੇ ਸੀਐੱਮ ਦੀ ਯੋਗਸ਼ਾਲਾ ਸਕੀਮ ਤਹਿਤ ਯੋਗਸ਼ਾਲਾ ਲੱਗ ਰਹੀ ਹੈ, ਜਿਸ ਦਾ ਜ਼ਿਲ੍ਹਾ ਵਾਸੀ ਭਰਭੂਰ ਲਾਹਾ ਲੈ ਰਹੇ ਹਨ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ।

ਫਾਜ਼ਿਲਕਾ ਸ਼ਹਿਰ ਤੋਂ ਇਲਾਵਾ ਅਬੋਹਰ, ਜਲਾਲਾਬਾਦ, ਅਰਨੀਵਾਲਾ ਅਤੇ ਖੂਈਆਂ ਸਰਵਰ ਵਿੱਚ ਇਹ ਯੋਗਸ਼ਾਲਾ ਲੱਗ ਰਹੀਆਂ ਹਨ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਮਾਹਿਰ ਯੋਗ ਟ੍ਰੇਨਰ ਉਨ੍ਹਾਂ ਨੂੰ ਖੁੱਲ੍ਹੇ ਪਾਰਕਾਂ ਤੇ ਹੋਰ ਸਰਵਜਨਿਕ ਸਥਾਨਾਂ ਤੇ ਮੁਫਤ ਯੋਗ ਕਲਾਸਾਂ ਦੇਣਗੇ।
ਇਸ ਮੌਕੇ ਡੀ ਡੀਐਫ ਅਭਿਸ਼ੇਕ, ਸਿਹਤ ਵਿਭਾਗ ਤੋਂ ਹਰਮੀਤ ਸਿੰਘ, ਯੋਗਾ ਸਿਖਾਉਣ ਵਾਲੇ ਟ੍ਰੇਨਰ ਅਤੇ ਹੋਰ ਸਟਾਫ ਮੌਜੂਦ ਸੀ|

About The Author

error: Content is protected !!