ਪੰਜਾਬ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦੇ ਵੋਟਰਾਂ ਲਈ 10 ਜੁਲਾਈ ਨੂੰ ਛੁੱਟੀ ਦਾ ਕੀਤਾ ਐਲਾਨ
ਮਾਨਸਾ, 01 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਉਨ੍ਹਾਂ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।