ਐਸ.ਸੀ ਲਾਭਪਾਤਰੀਆਂ ਲਈ 2 ਹਫਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਜੁਲਾਈ ਤੱਕ – ਡਿਪਟੀ ਡਾਇਰੈਕਟਰ

ਫਾਜ਼ਿਲਕਾ, 5 ਜੁਲਾਈ 2024 : ਪੰਜਾਬ ਸਰਕਾਰ ਵੱਲੋ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਵਿਭਿੰਨਤਾ ਲਿਆਉਣ ਦੇ ਮਕਸਦ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆ ਵੱਲ ਪ੍ਰੇਰਿਤ ਕਰਨ ਲਈ ਡੀ.ਡੀ.5 ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ।
ਵਧੇਰੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਇਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਫਾਜਿਲਕਾ ਵਿਖੇ ਐਸ.ਸੀ ਸਿਖਿਆਰਥੀਆਂ ਲਈ 2 ਹਫਤੇ ਦਾ ਮੁਫਤ ਡੇਅਰੀ ਸਿਖਲਾਈ ਕੋਰਸ 15 ਤੋਂ 26 ਜੁਲਾਈ 2024 ਤੱਕ ਸ਼ੂਰੁ ਕੀਤਾ ਜਾ ਰਿਹਾ ਹੈ ਜਿਸ ਦੇ ਨਾਲ ਉਨ੍ਹਾਂ ਨੂੰ 3500 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਹਫਤੇ ਦੀ ਸਫਲਤਾਪੂਰਵਕ ਸਿਖਲਾਈ ਲੈਣ ਉਪਰੰਤ ਸਿਖਿਆਰਥੀਆਂ ਨੁੰ ਵਿਭਾਗ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਫਾਜਿਲਕਾ ਕਮਰਾ ਨੰ. 508-509 ਚੌਥੀ ਮੰਜਿਲ ਜਿਲ੍ਹਾ ਪ੍ਰਬੰਥਕੀ ਕੰਪਲੈਕਸ ਫਾਜਿਲਕਾ ਵਿਖੇ 8 ਜੁਲਾਈ 2024 ਤੱਕ ਆਪਣੇ ਫਾਰਮ ਜਮਾ ਕਰਵਾ ਸਕਦੇ ਹਨ। ਉਨ੍ਹਾਂ ਸਬੰਧਤ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਸਕੀਮ ਤਹਿਤ ਸਿਖਲਾਈ ਹਾਸਲ ਕਰਨ ਲਈ ਵੱਧ ਤੋਂ ਵੱਧ ਸ਼ਿਰਕਤ ਕਰਨ ਤਾਂ ਜੋ ਭਵਿੱਖ ਵਿਚ ਆਪਣਾ ਸਵੈ-ਰੋਜ਼ਗਾਰ ਦਾ ਕਾਰੋਬਾਰ ਸ਼ੁਰੂ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 98149 95616 ਨਾਲ ਸੰਪਰਕ ਕੀਤਾ ਸਕਦਾ ਹੈ।