ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ

0

– ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰਹਿਣਗੇ – ਐਸ ਐਸ ਪੀ

ਮਾਨਸਾ, 07 ਅਗਸਤ 2024 : ਐਸ ਐਸ ਪੀ, ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਸਪੈਸ਼ਲ  ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਡਰੱਗ ਹੌਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੰਦਾ ਹੈ) ਨੂੰ Cordon ਕਰਕੇ PAIS ਐਪ ਅਤੇ ਸਨੈਫਰ ਡੌਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ  ਥਾਵਾਂ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਇਸ ਸਰਚ ਅਪਰੇਸ਼ਨ ਜਿਸ ਵਿਚ 24 ਪੁਲਿਸ ਪਾਰਟੀਆਂ ਜਿੰਨਾ ਵਿਚ 4 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਸੀ ਆਈ ਏ ਸਟਾਫ ਮਾਨਸਾ ਸ਼ਾਮਿਲ ਸਨ, ਦੌਰਾਨ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ 03 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ ਭਂਸ਼  ਤਹਿਤ 03 ਮੁੱਕਦਮੇ ਦਰਜ ਕਰਕੇ 500 ਗਰਾਮ ਗਾਂਜਾ , 70 ਲੀਟਰ ਲਾਹਣ , 60 ਕੈਪਸੂਲ ਪਰੈਗਾਬਲਿਨ ਦੀ ਬਰਾਮਦਗੀ ਕੀਤੀ ਗਈ ।

ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ। ਇਸ ਸਪੈਸ਼ਲ ਸਰਚ ਅਪਰੇਸਨ ਦੌਰਾਨ ਟਰੈਫਿਕ ਚਲਾਣ ਵੀ ਕੀਤੇ ਗਏ ।

ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ , ਨੇ ਦੱਸਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾਂ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ , ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿਚ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ

About The Author

Leave a Reply

Your email address will not be published. Required fields are marked *

error: Content is protected !!