ਸੰਸਦ ਮੈਂਬਰ ਅਰੋੜਾ ਨੇ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ ਦੀ ਸਿਹਤ ਦਾ ਪੁੱਛਿਆ ਹਾਲ-ਚਾਲ
ਲੁਧਿਆਣਾ: ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਐਤਵਾਰ ਨੂੰ ਡੀਐਮਸੀਐਚ ਲੁਧਿਆਣਾ ਦਾ ਦੌਰਾ ਕੀਤਾ ਅਤੇ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ ਉਰਫ਼ ਗੋਰਾ ਦੀ ਸਿਹਤ ਬਾਰੇ ਜਾਣਕਾਰੀ ਲਈ, ਜਿਸ ‘ਤੇ ਸ਼ੁੱਕਰਵਾਰ ਨੂੰ ਤਿੰਨ ਹਮਲਾਵਰਾਂ ਨੇ ਹਮਲਾ ਕੀਤਾ ਸੀ।
ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਅਤੇ ਥਾਪਰ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਅਰੋੜਾ ਉਥੇ ਕੁਝ ਮਿੰਟ ਰੁਕੇ ਅਤੇ ਉਥੇ ਇਲਾਜ ਅਧੀਨ ਥਾਪਰ ਨਾਲ ਗੱਲਬਾਤ ਕੀਤੀ।
ਅਰੋੜਾ ਨੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਡਾਕਟਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇੱਕ ਹਫ਼ਤੇ ਵਿੱਚ ਥਾਪਰ ਨੂੰ ਛੁੱਟੀ ਦੇ ਦੇਣਗੇ।