ਹਰ ਵਿਅਕਤੀ ਨੇਤਰਦਾਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਵੇ: ਬ੍ਰਮ ਸ਼ੰਕਰ ਜਿੰਪਾ

0

– ਕੈਬਨਿਟ ਮੰਤਰੀ ਨੇ ਨੇਤਰਦਾਨ ਐਸੋਸੀਏਸ਼ਨ ਦੇ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਹੁਸ਼ਿਆਰਪੁਰ, 9 ਸਤੰਬਰ 2024 : ਦੇਸ਼ ਭਰ ਵਿਚ ਮਨਾਏ ਜਾ ਰਹੇ 39ਵੇਂ ਰਾਸ਼ਟਰੀ ਨੇਤਰਦਾਨ ਜਾਗਰੂਕਤਾ ਪੰਦਰਵਾੜਾ ਤਹਿਤ ਹੁਸ਼ਿਆਰਪੁਰ ਵਿਚ ਨੇਤਰਦਾਨ ਐਸੋਸੀਏਸ਼ਨ ਦੁਆਰਾ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਦੌਰਾਨ ਨੇਤਰਦਾਨ ਐਸੋਸੀਏਸ਼ਨ ਦੁਆਰਾ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਘੋਸ਼ਣਾ ਕੀਤੀ ਕਿ ਹੁਸ਼ਿਆਰਪੁਰ ਵਿਚ ਬਣ ਰਹੇ ਮੈਡੀਕਲ ਕਾਲਜ ਵਿਚ ਦੇਸ਼ ਦਾ ਸਰਵੋਤਮ ਨੇਤਦਾਨ ਬੈਂਕ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਰ ਨੇਤਰਹੀਣ ਵਿਅਕਤੀ ਦੀ ਜ਼ਿੰਦਗੀ ਵਿਚ ਰੋਸ਼ਨੀ ਲਿਆਉਣਾ ਹੈ ਅਤੇ ਇਸ ਲਈ ਉਹ ਹਮੇਸ਼ਾ ਯਤਨ ਕਰਦੇ ਰਹਿਣਗੇ।

ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੇਤਰਦਾਨ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਨੇਤਰਦਾਨੀਆਂ ਨੇ ਦੇਸ਼ ਭਰ ਵਿਚ ਇਕ ਮਿਸਾਲ ਕਾਇਮ ਕੀਤੀ ਹੈ ਅਤੇ ਸਾਨੂੰ ਇਸ ਸੇਵਾ ਨੂੰ ਹੋਰ ਵਿਆਪਕ ਰੂਪ ਨਾਲ ਫੈਲਾਉਣ ਦੀ ਲੋੜ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਵਿਸ਼ੇਸ਼ ਰੂਪ ਨਾਲ ਨੇਤਰਦਾਨ ਕਰਨ ਵਾਲੇ ਪਰਿਵਾਰਾਂ ਅਤੇ ਸਰੀਰ ਦਾਨ ਕਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ।

ਐਸੋਸੀਏਸ਼ਨ ਦੇ ਸਕੱਤਰ ਬਲਜੀਤ ਸਿੰਘ ਪਨੇਸਰ ਨੇ ਇਸ ਦੌਰਾਨ ਸੰਸਥਾ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਸੰਸਥਾ ਦੁਆਰਾ ਪਿਛਲੇ 25 ਸਾਲਾਂ ਤੋਂ ਕੀਤੇ ਜਾ ਰਹੇ ਸਮਾਜਿਕ ਕੰਮਾਂ ਨੂੰ ਉਜਾਗਰ ਕੀਤਾ। ਨੇਤਰਦਾਨ ਐਸੋਸੀਏਸ਼ਨ ਦੇ ਸਰਪ੍ਰਸਤ ਪ੍ਰੋ. ਬਹਾਦਰ ਸਿੰਘ ਸੁਨੇਤ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਪਿਛਲੇ 25 ਸਾਲਾਂ ਤੋਂ ਲਗਾਤਾਰ ਲੋਕਾਂ ਦੀ ਜ਼ਿੰਦਗੀ ਨੂੰ ਰੋਸ਼ਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਨੇ ਹਜ਼ਾਰਾਂ ਨੇਤਰਹੀਣਾਂ ਨੂੰ ਨਵੀਂ ਰੋਸ਼ਨੀ ਦਿੱਤੀ ਹੈ ਅਤੇ ਹੁਸ਼ਿਆਰਪੁਰ ਦਾ ਨਾਮ ਦੇਸ਼ ਭਰ ਵਿਚ ਰੌਸ਼ਨ ਕੀਤਾ ਹੈ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਸਿਵਲ ਸਰਜਨ ਡਾ. ਪਵਨ ਕੁਮਾਰ, ਸਤਵੰਤ ਸਿੰਘ ਸਿਆਣ, ਮਲਕੀਅਤ ਸਿੰਘ ਮਹੇੜੂ, ਸੰਤੋਸ਼ ਸੈਣੀ, ਗੁਰਪ੍ਰੀਤ ਸਿੰਘ, ਤਜਿੰਦਰ ਕੌਰ, ਹਰਵਿੰਦਰ ਸਿੰਘ, ਕੰਚਨ ਦਿਓਲ, ਹਰਵਿੰਦਰ ਕੌਰ, ਵਰਿੰਦਰ ਸਿੰਘ ਮਸੀਤੀ, ਓਂਕਾਰ ਸਿੰਘ ਧਾਮੀ ਸਹਿਤ ਕਈ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

error: Content is protected !!