ਪਰਮਜੀਤ ਸਿੰਘ ਕੈਂਥ ਨੇ ਸਾਬਕਾ ਵਿਦੇਸ਼ ਰਾਜ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਹਾਰਾਣੀ ਪ੍ਰਨੀਤ ਕੌਰ ਨਾਲ ਕੀਤੀ ਮੁਲਾਕਾਤ
– ਮੈਂਬਰਸ਼ਿਪ ਮੁਹਿੰਮ ਅਤੇ ਹੋਰ ਸਿਆਸੀ ਮੁੱਦਿਆਂ ‘ਤੇ ਗੰਭੀਰ ਚਰਚਾ – ਕੈਂਥ
– ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਵਿਕਾਸ ਕਾਰਜ ਠੱਪ, ਹਰ ਵਰਗ ਪ੍ਰੇਸ਼ਾਨ – ਕੈਂਥ
ਪਟਿਆਲਾ, 10 ਸਤੰਬਰ 2024 : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੀ ਮੈਂਬਰਸ਼ਿਪ ਵਧਾਉਣ ਅਤੇ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ 2 ਸਤੰਬਰ ਤੋਂ ‘ਸੰਗਠਨ ਪਰਵ, ਮੈਂਬਰਸ਼ਿਪ ਮੁਹਿੰਮ 2024’ ਦੀ ਸ਼ੁਰੂਆਤ ਕਰਨ ਤੋਂ ਬਾਅਦ ਅੱਜ ਭਾਜਪਾ ਦੀ ਸੀਨੀਅਰ ਆਗੂ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਵਿਦੇਸ਼ ਰਾਜ ਮੰਤਰੀ, ਭਾਰਤ ਸਰਕਾਰ ਨਾਲ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸ੍ਰ ਪਰਮਜੀਤ ਸਿੰਘ ਕੈਂਥ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅਤੇ ਹੋਰ ਸਿਆਸੀ ਮੁੱਦਿਆਂ ‘ਤੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ।
ਸ੍ਰ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਰਹੀ ਹੈ। ਸ੍ਰ ਕੈਂਥ ਨੇ ਕਿਹਾ ਕਿ ਪੰਜਾਬ ਦੀ ਮਾੜੀ ਆਰਥਿਕ ਹਾਲਤ ਕਾਰਨ ਸਰਕਾਰ ਵਿਕਾਸ ਕਾਰਜ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਹਰ ਰੋਜ਼ ਪੰਜਾਬ ਦੇ ਲੋਕਾਂ ’ਤੇ ਟੈਕਸ ਲਗਾ ਕੇ ਪੰਜਾਬੀਆਂ ਦਾ ਜਿਊਣਾ ਮੁਸ਼ਕਲ ਕੀਤਾ ਜਾ ਰਿਹਾ ਹੈ। ਗਰੀਬ ਵਰਗ ਦੋ ਵਕਤ ਦੀ ਰੋਟੀ ਕਮਾਉਣ ਤੋਂ ਅਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਗਰੀਬਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਪੈਸੇ ਦੀ ਸਹੀ ਵਰਤੋਂ ਨਾ ਹੋਣ ਕਾਰਨ ਗਰੀਬ ਲੋਕ ਆਪਣੇ ਹੱਕਾਂ ਤੋਂ ਵਾਂਝੇ ਹੋ ਰਹੇ ਹਨ।
ਸ੍ਰ ਕੈਂਥ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨਾਲ ਹਰ ਇੱਕ ਵਰਗ ਨੂੰ ਜੋੜਨ ਦੇ ਲਈ ਪ੍ਰੇਰਿਤ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਉਸ ਵਿੱਚ ਹਰ ਵਰਗ ਦੇ ਲੋਕਾਂ ਦੀ ਮੈਂਬਰਸ਼ਿਪ ਰਾਹੀਂ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਦੀ ਮੁਹਿੰਮ ਤਹਿਤ ਲੋਕਾਂ ਦੇ ਵਿੱਚ ਮੈਂਬਰਸ਼ਿਪ ਹਾਸਲ ਕਰਨ ਦੇ ਲਈ ਵਿਸ਼ੇਸ਼ ਉਤਸਾਹ ਦੇਖਿਆ ਜਾ ਰਿਹਾ ਹੈ।