ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਦੀ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਕੀਤਾ ਰਿਲੀਜ਼

0

– ਧਰਮ ਦੇ ਖੇਤਰ ’ਚ ਗੁਰਮਤਿ ਫਲਸਫੇ ਨੂੰ ਅੱਗੇ ਲਿਜਾਣ ਦਾ ਕਾਰਜ ਵਿਲੱਖਣ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਫਤਹਿਗੜ੍ਹ ਸਾਹਿਬ, 9 ਸਤੰਬਰ 2024 : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਯੋਜਿਤ ਇਕ ਸਮਾਰੋਹ ਵਿਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪੁਸਤਕ ‘ਸਚਹੁ ਓਰੈ ਸਭੁ ਕੋ’ ਨੂੰ ਰਿਲੀਜ਼ ਕੀਤਾ ਗਿਆ। ਪੁਸਤਕ ਰਿਲੀਜ਼ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੰਦਿਆਂ ਕਿਹਾ ਕਿ ਪੰਥਕ ਸਖਸ਼ੀਅਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਲਗਾਤਾਰ ਆਪਣੇ ਕਾਰਜਾਂ ਵਿਚ ਨਿਰੰਤਰ ਕਾਰਜਸ਼ੀਲ ਹਨ ਅਤੇ ਉਨ੍ਹਾਂ ਵੱਲੋਂ ਹਮੇਸ਼ਾ ਧਾਰਮਕ, ਸਮਾਜਕ ਅਤੇ ਰਾਜਨੀਤਕ ਖੇਤਰ ਵਿਚ ਰੁੱਝੇ ਰਹਿਣ ਦੇ ਬਾਵਜੂਦ ਗੁਰਮਤਿ ਅਧਾਰਤ ਪੁਸਤਕਾਂ ਲਿਖਕੇ ਧਰਮ ਅਤੇ ਭਾਸ਼ਾ ਦੇ ਵਿਕਾਸ ਵਿਚ ਅਜਿਹਾ ਵੱਡਮੁੱਲਾ ਖਜ਼ਾਨਾ ਸਰਮਾਏ ਦੇ ਰੂਪ ਵਿਚ ਦੇ ਕੇ ਮਾਰਗ ਦਰਸ਼ਨ ਕੀਤਾ ਜਾ ਰਿਹਾ, ਜੋ ਹਰ ਇਕ ਦੇ ਹਿੱਸੇ ਨਹੀਂ ਆਉਂਦਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੋ. ਬਡੂੰਗਰ ਵੱਲੋਂ ਧਰਮ ਦੇ ਖੇਤਰ ਵਿਚ ਗੁਰਮਤਿ ਫਲਸਫੇ ਨੂੰ ਅੱਗੇ ਤੋਰਨ ਦਾ ਪੂਰੀ ਦਿ੍ਰੜਤਾ ਨਾਲ ਕੀਤਾ ਜਾ ਰਿਹਾ ਕਾਰਜ ਇਸ ਕਰਕੇ ਵਿਲੱਖਣ ਹੈ ਕਿਉਂਕਿ ਅਜੌਕੇ ਸਮੇਂ ਅਤੇ ਭਵਿੱਖ ਵਿਚ ਦਰਪੇਸ਼ ਚੁਣੌਤੀਆਂ ਵਿਚੋਂ ਨਿਕਲਣ ਦੀ ਜੀਵਨ ਜਾਂਚ ਗੁਰਮਤਿ ਫਲਸਫੇ ਵਿਚੋਂ ਹੀ ਮਿਲ ਸਕਦੀ ਹੈ ਇਸ ਕਰਕੇ ਅਰਦਾਸ ਕਰਦਾ ਹੈ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪ੍ਰਮਾਤਮਾ ਹੋਰ ਵੀ ਕਾਰਜ ਕਰਨ ਦੇ ਸਮਰੱਥ ਬਣਾਉਣ ਅਤੇ ਹਮੇਸ਼ਾ ਆਪਣੀਆਂ ਲਿਖਤਾਂ ਰਾਹੀਂ ਸਾਰਿਆਂ ਦਾ ਮਾਰਗ ਦਰਸ਼ਨ ਕਰਦੇ ਰਹਿਣ।

ਪੁਸਤਕ ਰਿਲੀਜ਼ ਕਰਨ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਅੰਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ’ਚ ਜਥੇ. ਗੁਰਚਰਨ ਸਿੰਘ ਗਰੇਵਾਲ, ਮੈਂਬਰ ਅਮਰਜੀਤ ਸਿੰਘ ਚਾਵਲਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਮੰਗਵਿੰਦਰ ਸਿੰਘ ਖਾਪਰਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵਿੰਡ, ਮੈਂਬਰ ਬਾਬਾ ਬੂਟਾ ਸਿੰਘ, ਮੈਂਬਰ ਸੁਖਵਰਸ਼ ਸਿੰਘ ਪਨੂੰ, ਮੈਂਬਰ ਜਗਜੀਤ ਸਿੰਘ ਤਲਵੰਡੀ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ, ਮੈਂਬਰ ਰਵਿੰਦਰ ਸਿੰਘ ਖਾਲਸਾ, ਮੈਂਬਰ ਅਵਤਾਰ ਸਿੰਘ ਰਿਆ, ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਦਰਸ਼ਨ ਸਿੰਘ ਮੋਠਾਵਾਲੀ, ਮੈਂਬਰ ਗੁਰਮੀਤ ਸਿੰਘ ਬੂਹ, ਸੈਕਟਰੀ ਜਗਦੀਪ ਸਿੰਘ ਚੀਮਾ, ਡਾਇਰੈਕਟੋਰੇਟ ਦੇ ਸਿੱਖਿਆ ਸਕੱਤਰ ਸੁਖਵਿੰਦਰ ਸਿੰਘ, ਮੈਡਮ ਸਤਵੰਤ ਕੌਰ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਸਿਮਰਜੀਤ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

About The Author

Leave a Reply

Your email address will not be published. Required fields are marked *

error: Content is protected !!