ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੀ ਸਮਾਂ ਸਾਰਣੀ ਜਾਰੀ

0

– 31 ਅਕਤੂਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ- ਡਿਪਟੀ ਕਮਿਸ਼ਨਰ

ਮਾਨਸਾ, 17 ਸਤੰਬਰ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਜਾਰੀ ਸਮਾਂ ਸਾਰਣੀ ਵਿੱਚ ਸੋਧ ਕਰਦੇ ਹੋਏ ਮੁੜ ਜਾਰੀ ਕੀਤੇ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲਾ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ 2023 ਤੋਂ 16 ਸਤੰਬਰ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਰਿਵਾਈਜ਼ਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਧਾ ਕੇ 31 ਅਕਤੂਬਰ 2024 ਤੱਕ ਕਰ ਦਿੱਤੀ ਗਈ ਹੈ।

ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ 2024 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ’ਤੇ ਦਾਅਵੇ/ਇਤਰਾਜ਼ 04 ਦਸੰਬਰ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇੰਨ੍ਹਾਂ ਦਾ ਨਿਪਟਾਰਾ 16 ਦਸੰਬਰ 2024 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03 ਜਨਵਰੀ 2025 ਨੂੰ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ੍ਹ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 01 ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਜ਼ਰੂਰੀ ਹਦਾਇਤਾਂ ਦਾ ਖਾਸ਼ ਧਿਆਨ ਰੱਖਿਆ ਜਾਵੇ (ਬਿਨੈਕਾਰ 21ਅਕਤੂਬਰ 2023 ਨੂੰ 21 ਸਾਲ ਜਾਂ ਉਸ ਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ (ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਾਉਣੀ ਆਪਸ਼ਨਲ ਹੋਵੇਗੀ)।

ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਬਿਨੈਕਾਰ ਲਈ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ  ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨੱਥੀ ਕਰਨਾ ਲਾਜ਼ਮੀ ਹੈ।

About The Author

Leave a Reply

Your email address will not be published. Required fields are marked *

error: Content is protected !!