ਗ੍ਰਾਮ ਪੰਚਾਇਤ ਚੋਣਾਂ-2024 ਲਈ ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਪਟਿਆਲਾ ਪੁੱਜੇ

0
– ਆਬਜ਼ਰਵਰ ਵੱਲੋਂ ਜ਼ਿਲ੍ਹਾ ਪਟਿਆਲਾ ‘ਚ ਚੋਣਾਂ ਸਬੰਧੀ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ
– ਕਿਹਾ, ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾਵੇ
– ਡਿਪਟੀ ਕਮਿਸ਼ਨਰ, ਐਸ.ਐਸ.ਪੀ. ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ 
– ਅਧਿਕਾਰੀਆਂ ਨੂੰ ਹਦਾਇਤ, ਚੋਣ ਪ੍ਰਕ੍ਰਿਆ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ‘ਚ ਕੋਈ ਅਣਗਹਿਲੀ ਨਾ ਵਰਤੀ ਜਾਵੇ
ਪਟਿਆਲਾ, 4 ਅਕਤੂਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ  ਆਈ.ਏ.ਐਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅੱਜ ਪਟਿਆਲਾ ਪੁੱਜ ਗਏ ਹਨ। ਉਨ੍ਹਾਂ ਨੇ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਮੁੱਚੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਚੋਣ ਆਬਜ਼ਰਵਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ‘ਚ ਵਿਸ਼ਵਾਸ਼ ਬਹਾਲ ਰਹੇ ਇਸ ਲਈ ਰਿਟਰਨਿੰਗ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।
ਚੋਣ ਆਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ‘ਤੇ ਸ਼ਿਕਾਇਤ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਬੂਥਾਂ ਦੀ ਸੰਵੇਦਨਸ਼ੀਲਤਾ ਤੇ ਨਾਜੁਕ ਹੋਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਕਮਿਸ਼ਨ ਦੀਆਂ ਹੋਰ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਸਮੁੱਚੀ ਚੋਣ ਪ੍ਰਕ੍ਰਿਆ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਮੁਕੰਮਲ ਜਾਇਜਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਚੋਣ ਆਬਜ਼ਰਵਰ ਦਾ ਪਟਿਆਲਾ ਪੁੱਜਣ ‘ਤੇ ਸਵਾਗਤ ਕਰਦਿਆਂ ਦੱਸਿਆ ਕਿ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ
ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਪ੍ਰਬੰਧ ਮੁਕੰਮਲ ਹਨ। ਉਨ੍ਹਾਂ ਅਬਜਰਵਰ ਨੂੰ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਨਿਰਪੱਖਤਾ, ਪਾਰਦਰਸ਼ਤਾ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਏ.ਡੀ.ਸੀ. (ਜ) ਇਸ਼ਾ ਸਿੰਗਲ, ਆਰ.ਟੀ.ਓ. ਨਮਨ ਮੜਕਨ ਆਦਿ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!