ਡਿਪਟੀ ਕਮਿਸ਼ਨਰ ਵੱਲੋਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੀ ਸ਼ੁਰੂਆਤ

0

– ਰਾਜ ਪੱਧਰੀ ਫੈਸਿੰਗ ਮੁਕਾਬਲਿਆਂ ’ਚ ਖਿਡਾਰੀਆਂ ਨੇ ਲਿਆ ਭਾਗ

ਮਾਨਸਾ, 07 ਅਕਤੂਬਰ 2024 :  68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਤਹਿਤ ਬਾਬਾ ਫਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ ਵਿਖੇ ਰਾਜ ਪੱਧਰੀ ਫੈਸਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਜਿੱਥੇ ਉਨ੍ਹਾਂ ਨੂੰ ਵਧ ਚੜ੍ਹ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਉੱਥੇ ਹੀ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ ਲਈ ਕਿਹਾ।

ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਭੁਪਿੰਦਰ ਕੌਰ, ਉੱਪ ਜਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਪਰਮਜੀਤ ਸਿੰਘ ਭੋਗਲ ਅਤੇ ਉੱਪ ਜਿਲਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀ ਮਦਨ ਲਾਲ ਕਟਾਰੀਆ ਵੱਲੋਂ ਖਿਡਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਆਸ਼ੀਰਵਾਦ ਦਿੱਤਾ ਗਿਆ। ਜਿਲਾ ਖੇਡ ਕੋ-ਆਰਡੀਨੇਟਰ ਸ੍ਰੀ ਅੰਮ੍ਰਿਤਪਾਲ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਸਾਲਾ ਫੈਂਸਿੰਗ ਫੁਆਇਲ ਵਿੱਚ ਪਟਿਆਲਾ ਨੇ ਪਹਿਲਾ, ਮਾਨਸਾ ਨੇ ਦੂਜਾ ਅਤੇ ਤਰਨਤਾਰਨ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 14 ਸਾਲਾ ਫੈਂਸਿੰਗ ਇੰਪੀ ਵਿੱਚ ਪਟਿਆਲਾ ਪਹਿਲੇ, ਫਿਰੋਜ਼ਪੁਰ ਦੂਜੇ ਅਤੇ ਮਾਨਸਾ ਤੀਜੇ ਸਥਾਨ ’ਤੇ ਰਿਹਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਬਿਰਜ ਲਾਲ, ਚੇਅਰਮੈਨ ਰਾਜ ਸਿੰਘ, ਗੁਰਪ੍ਰੀਤ ਸਿੰਘ, ਬੀਰਬਲ ਸਿੰਘ, ਕੋਚ ਅਜੈ ਸੋਰੀ , ਕੋਚ ਵਿਕਟਰ, ਨਿਰਮਲ ਸਿੰਘ, ਗੁਰਦੀਪ ਸਿੰਘ, ਸਮਰਜੀਤ ਸਿੰਘ,ਗਗਨਦੀਪ, ਬੂਟਾ ਸਿੰਘ, ਰਾਜਵੀਰ ਮੌਦਗਿੱਲ ਹਾਜ਼ਰ ਸਨ।

About The Author

Leave a Reply

Your email address will not be published. Required fields are marked *

error: Content is protected !!