ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨਾਭਾ ਮੰਡੀ ‘ਚ ਪੁੱਜੇ, ਝੋਨੇ ਦੀ ਖਰੀਦ ਦਾ ਜਾਇਜ਼ਾ

0
– ਖਰੀਦੀ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕਰਨ ਦੀ ਹਦਾਇਤ
– ਕਿਸਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ- ਡਾ. ਇਸਮਤ ਵਿਜੇ ਸਿੰਘ
ਨਾਭਾ, 12 ਅਕਤੂਬਰ 2024 : ਨਾਭਾ ਦੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਨੇ ਅੱਜ ਨਾਭਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਝੋਨੇ ਦੀ ਖਰੀਦ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਝੋਨੇ ਦੀ ਖਰੀਦ ਮਗਰੋਂ ਲਿਫ਼ਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ ਤੇ ਇਸ ‘ਚ ਕੋਈ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਹੈ ਜਦੋਂਕਿ ਕਿਸਾਨਾਂ ਨੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਹੈ।
ਡਾ. ਇਸਮਤ ਵਿਜੇ ਸਿੰਘ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਨਾਭਾ ਸਬ ਡਵੀਜ਼ਨ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹਨ।
ਐਸ.ਡੀ.ਐਮ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਰਧਾਰਤ ਨਮੀ ਵਾਲੀ ਸੁੱਕੀ ਫ਼ਸਲ ਹੀ ਮੰਡੀ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਆਉਣ ਸਾਰ ਹੀ ਵਿਕ ਜਾਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸੰਭਾਂਲ ਲਈ ਕਿਸਾਨਾਂ ਨੂੰ ਬਦਲਵੇਂ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।
ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਵਾਢੀ ਕਰਵਾਉਣ ਸਮੇਂ ਇਹ ਯਕੀਨੀ ਬਣਾਉਣ ਕਿ ਕੰਬਾਇਨ ‘ਤੇ ਸੁਪਰ ਐਸ.ਐਮ.ਐਮ ਲੱਗਿਆ ਹੋਵੇ। ਉਨ੍ਹਾਂ ਕਿਹਾ ਕਿ ਕਈ ਵਾਰ ਕੰਬਾਇਨਾਂ ਵਾਲੇ ਤੇਲ ਦੀ ਬੱਚਤ ਕਰਨ ਲਈ ਸੁਪਰ ਐਸ.ਐਮ.ਐਸ ਦੀ ਵਰਤੋਂ ਨਹੀਂ ਕਰਦੇ ਜਿਸ ਦਾ ਖ਼ਮਿਆਜ਼ਾ ਕਿਸਾਨ ਨੂੰ ਭੁਗਤਣਾ ਪੈਦਾ ਹੈ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਖੇਤਾਂ ਵਿੱਚ ਚੱਲ ਰਹੀਆਂ ਕੰਬਾਇਨਾਂ ਦੀ ਚੈਕਿੰਗ ਕਰਨਗੇ ਤੇ ਜੇਕਰ ਕੋਈ ਕੰਬਾਇਨ ਬਿਨਾਂ ਸੁਪਰ ਐਸ.ਐਮ.ਐਸ ਦੇ ਵਾਢੀ ਕਰਦੇ ਪਾਈ ਗਈ ਤਾਂ ਉਸ ਦਾ ਚਲਾਨ ਮੌਕੇ ‘ਤੇ ਹੀ ਕੱਟਿਆ ਜਾਵੇਗਾ।

About The Author

Leave a Reply

Your email address will not be published. Required fields are marked *

error: Content is protected !!