ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖੇਤੀਬਾੜੀ ਵਿਭਾਗ ਚੌਕਸ, ਖਾਦ ਡੀਲਰਾਂ ਦੀ ਕੀਤੀ ਚੈਕਿੰਗ

0

– ਖਾਦ ਵਿਕਰੇਤਾ ਜ਼ਿਆਦਾ ਰੇਟ ਜਾਂ ਕੋਈ ਵਸਤੂ ਖ਼ਰੀਦਣ ਲਈ ਪਾਉਂਦਾ ਹੈ ਜ਼ੋਰ ਤਾਂ ਕਰੋ ਖੇਤੀਬਾੜੀ ਵਿਭਾਗ ਨੂੰ ਸ਼ਿਕਾਇਤ : ਡਾ. ਜਸਵਿੰਦਰ ਸਿੰਘ

ਪਟਿਆਲਾ, 1 ਨਵੰਬਰ 2024 : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਵੱਲੋਂ ਆਪਣੀ ਟੀਮ ਸਮੇਤ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਲਈ ਖਾਦ ਡੀਲਰ ਮੈਸ. ਗੁਪਤਾ ਐਗਰੋ ਸਰਵਿਸ ਸੈਂਟਰ, ਨਾਭਾ, ਮੈਸ. ਦੰਦਰਾਲਾ ਫਰਟੀਲਾਈਜ਼ਰ ਅਤੇ ਪੈਸਟੀਸਾਈਡਜ, ਰਾਜਪੁਰਾ, ਮੈਸ. ਵਿਨੈਜ ਟੇਡ ਲਿੰਕਜ, ਰਾਜਪੁਰਾ ਅਤੇ ਮੈਸ. ਅੰਸ਼ੁਲ ਫਰਟੀਲਾਈਜ਼ਰ, ਰਾਜਪੁਰਾ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਤਹਿ ਕੀਮਤ ਤੋਂ ਜ਼ਿਆਦਾ ਡੀ.ਏ.ਪੀ ਖਾਦ ਦਿੰਦਾ ਹੈ ਅਤੇ ਡੀ.ਏ.ਪੀ ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਨੋਟਿਸ ਵਿੱਚ ਲਿਆਂਦਾ ਜਾਵੇ ਤਾਂ ਜੋ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾ ਸਕੇ।

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬਲਾਕ ਸਮਾਣਾ ਅਤੇ ਪਾਤੜਾਂ ਦੇ ਕਿਸਾਨ ਸਤੀਸ਼ ਕੁਮਾਰ (97589-00047), ਬਲਾਕ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਅਵਨਿੰਦਰ ਸਿੰਘ ਮਾਨ (80547-04471), ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ (97791-60950), ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ (79735-74542) ਅਤੇ ਬਲਾਕ ਘਨੌਰ ਦੇ ਕਿਸਾਨ ਅਨੁਰਾਗ ਅੱਤਰੀ (97819-90390) ਨਾਲ ਡੀ.ਏ.ਪੀ ਖਾਦ ਸਬੰਧੀ ਆਪਣੀ ਸ਼ਿਕਾਇਤ ਆਦਿ ਦਰਜ਼ ਕਰਵਾਉਣ ਲਈ ਸੰਪਰਕ ਕਰ ਸਕਦੇ ਹਨ।

About The Author

Leave a Reply

Your email address will not be published. Required fields are marked *

You may have missed