ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ

0

– ਬਿਨੈਕਾਰ 15 ਦਸੰਬਰ 2024 ਤੱਕ ਭਰ ਸਕਦੇ ਹਨ ਫਾਰਮ – ਡਿਪਟੀ ਕਮਿਸ਼ਨਰ

ਮਾਨਸਾ, 14 ਨਵੰਬਰ 2024 : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪਹਿਲਾ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ 2023 ਤੋਂ 31 ਅਕਤੂਬਰ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ, ਪਰੰਤੂ ਹੁਣ ਰਿਵਾਈਜਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਧਾ ਕੇ ਮਿਤੀ 15 ਦਸੰਬਰ 2024 ਤੱਕ ਕਰ ਦਿੱਤੀ ਗਈ ਹੈ। ਇਸ ਉਪਰੰਤ ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 03 ਜਨਵਰੀ 2025 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ਤੇ ਦਾਅਵੇ/ਇਤਰਾਜ਼ 24 ਜਨਵਰੀ 2025 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਇੰਨ੍ਹਾਂ ਦਾ ਨਿਪਟਾਰਾ 05 ਫਰਵਰੀ 2025 ਤੱਕ ਕੀਤਾ ਜਾਵੇਗਾ, ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 25 ਫਰਵਰੀ 2025 ਨੂੰ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ (ਬਿਨੈਕਾਰ ਮਿਤੀ 21.10.2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ (ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਾਉਣੀ ਆਪਸ਼ਨਲ ਹੋਵੇਗੀ।)।

ਬਿਨੈਕਾਰ ਲਈ ਆਧਾਰ ਕਾਰਡ, ਈ.ਸੀ.ਆਈ. ਵੱਲੋਂ ਜਾਰੀ ਵੋਟਰ ਆਈ.ਡੀ. ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ. ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ  ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਮਿਨੀਸਟਰੀ ਆਫ਼ ਲੇਬਰ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਐਮ.ਪੀਜ਼, ਐਮ.ਐਲ.ਏਜ਼ ਅਤੇ ਐਮ.ਐਲ.ਸੀਜ਼ ਨੂੰ ਜਾਰੀ ਦਫ਼ਤਰੀ ਸ਼ਨਾਖ਼ਤੀ ਕਾਰਡ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਨੱਥੀ ਕਰਨਾ ਲਾਜ਼ਮੀ ਹੈ।

About The Author

Leave a Reply

Your email address will not be published. Required fields are marked *