ਐਮ.ਐਲ.ਏ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੂੰ ਸਦਮਾ, ਪਿਤਾ ਦਾ ਦੇਹਾਂਤ

0

-ਸਰਦਾਰ ਲਾਲ ਸਿੰਘ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ

ਸਨੌਰ/ਨਾਭਾ/ਪਟਿਆਲਾ, 28 ਨਵੰਬਰ 2024: ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਅੱਜ ਸਵੇਰੇ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸਰਦਾਰ ਲਾਲ ਸਿੰਘ, ਸੰਖੇਪ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਹ ਆਪਣੀ ਪਤਨੀ ਮਾਤਾ ਭਾਗ ਕੌਰ, ਛੇ ਸਪੁੱਤਰਾਂ ਹਰਦੇਵ ਸਿੰਘ, ਜਸਦੇਵ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਸੁਖਦੇਵ ਸਿੰਘ ਮਾਨ, ਕਪਿਲ ਮਾਨ ਤੇ ਗੁਲਾਬ ਮਾਨ ਸਮੇਤ ਦੋ ਪੁੱਤਰੀਆਂ ਜਸਵਿੰਦਰ ਕੌਰ ਤੇ ਸੁਖਵਿੰਦਰ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਸਥਿਤ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ, ਜਿਥੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਗੁਰਦੇਵ ਸਿੰਘ ਦੇਵ ਮਾਨ ਨੇ ਦਿਖਾਈ।

ਪਰਿਵਾਰਕ ਸੂਤਰਾਂ ਮੁਤਾਬਕ ਸਰਦਾਰ ਲਾਲ ਸਿੰਘ ਦੇ ਫੁੱਲ ਚੁਗਣ ਦੀ ਰਸਮ 29 ਨਵੰਬਰ ਨੂੰ ਪਿੰਡ ਫਤਿਹਪੁਰ ਰਾਜਪੂਤਾਂ ਦੇ ਸਮਸ਼ਾਨਘਾਟ ਵਿਖੇ ਸਵੇਰੇ 9 ਵਜੇ ਹੋਵੇਗੀ। ਇਸੇ ਦੌਰਾਨ ਐਸ.ਐਸ.ਪੀ ਪਟਿਆਲਾ ਡਾ. ਨਾਨਕ ਸਿੰਘ, ਏਡੀਸੀ ਇਸ਼ਾ ਸਿੰਗਲ, ਐਸਡੀਐਮ ਨਾਭਾ ਡਾ. ਇਸਮਤ ਵਿਜੈ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਭੁਪੇਸ਼ ਚੱਠਾ ਨੇ ਸਰਦਾਰ ਲਾਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਪਿਤਾ ਜੀ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਐਮ.ਐਲ.ਏ ਮਾਨਸਾ ਵਿਜੇ ਸਿੰਗਲਾ, ਸ. ਹਰਮੀਤ ਸਿੰਘ ਪਠਾਣਮਾਜਰਾ ਦੇ ਧਰਮਪਤਨੀ ਸਿਮਰਨਜੀਤ ਕੌਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਸਾਬਕਾ ਵਿਧਾਇਕ ਰਮੇਸ਼ ਸਿੰਗਲਾ, ਐਸਪੀ ਰਾਜੇਸ਼ ਛਿੱਬੜ, ਐਸਪੀ ਦਵਿੰਦਰ ਅੱਤਰੀ, ਡੀਐਸਪੀ ਹਰਦੀਪ ਸਿੰਘ ਬੰਡੂਗਰ, ਡੀਐਸਪੀ ਮਨਦੀਪ ਕੌਰ, ਸੁਰਿੰਦਰਪਾਲ ਸ਼ਰਮਾ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ ਕਾਹਲੋਂ, ਮਨਪ੍ਰੀਤ ਸਿੰਘ, ਹਰਮੀਕ ਸਿੰਘ ਬਾਜਵਾ, ਪਾਖਰ ਸਿੰਘ ਸਹੌਲੀ, ਨਰਿੰਦਰ ਬਾਂਸਲ, ਦੀਪਾ ਰਾਮਗੜ੍ਹ, ਜਗਤਾਰ ਸਿੰਘ ਸੰਧੂ, ਗੌਤਮ ਬਾਤਿਸ਼, ਅਮਰਦੀਪ ਖੰਨਾ, ਵਿਜੇ ਕੁਮਾਰ, ਪੰਕਜ ਪੱਪੂ, ਹਰਸਿਮਰਨ ਸਿੰਘ ਸਾਹਨੀ, ਅਜੇ ਜਿੰਦਲ, ਸੁਰਜੀਤ ਸਿੰਘ ਅਬਲੋਵਾਲ, ਵਿਨੋਦ ਕੁਮਾਰ ਗਰਗ, ਕ੍ਰਿਸ਼ਨ ਮੰਗਲਾ, ਕਰਮਜੀਤ ਸਿੰਘ, ਸੁਖਜਿੰਦਰ ਸਿੰਘ ਟੌਹੜਾ, ਮੇਜਰ ਸਿੰਘ ਟਿਵਾਣਾ, ਦਿਲਬਾਗ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਸੁਖਵਿੰਦਰ ਸਿੰਘ ਕਲਿਆਣ, ਮੇਜਰ ਤੂੰਗਾਂ, ਸਿਮਰਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ, ਪਰਗਟ ਸਿੰਘ ਅਗੇਤੀ, ਸਤਪਾਲ ਮਿੱਤਲ, ਤੇਜਿੰਦਰ ਸਿੰਘ ਖਹਿਰਾ, ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।

About The Author

Leave a Reply

Your email address will not be published. Required fields are marked *