ਪਿੰਡ ਚੁਆੜਿਆ ਵਾਲੀ ਤੋਂ ਸਰਪੰਚ ਮਹਿੰਦਰ ਸਿੰਘ ਪੰਚਾਇਤ ਸਮੇਤ ਬੀਜੇਪੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

– ਵਿਧਾਇਕ ਫਾਜ਼ਿਲਕਾ ਵੱਲੋਂ ਨਵੇਂ ਜੁੜੇ ਸਾਰੇ ਸਾਥੀਆਂ ਦਾ ਤਹਿ ਦਿਲ ਤੋਂ ਸਵਾਗਤ
ਫਾਜ਼ਿਲਕਾ 21 ਦਸੰਬਰ 2024: ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਪਿੰਡ ਚੁਆੜਿਆ ਵਾਲੀ ਤੋਂ ਸਰਪੰਚ ਮਹਿੰਦਰ ਸਿੰਘ ਪੰਚਾਇਤ ਸਮੇਤ ਬੀਜੇਪੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹਰ ਨੁਮਾਇੰਦੇ ਦਾ ਤੈਅ ਦਿਲ ਤੋਂ ਸਵਾਗਤ ਹੈ। ਕੋਈ ਵੀ ਵਰਕਰ ਬਿਨਾਂ ਕਿਸੇ ਝਿਜਕ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਸਦਾ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਤੁਹਾਡੀ ਆਮ ਆਦਮੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਜੋ ਵੀ ਨੁਮਾਇੰਦਾ ਸ਼ਾਮਲ ਹੁੰਦਾ ਹੈ ਉਸ ਨੂੰ ਬਾਕੀ ਵਰਕਰਾਂ ਵਾਂਗ ਪਾਰਟੀ ਨਾਲ ਲੈ ਕੇ ਚਲੇਗੀ ਤੇ ਲੋਕਾਂ ਦੇ ਵਿਕਾਸ ਕਾਰਜ ਨੇਪਰੇ ਚਾੜੇ ਜਾਣਗੇ। ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ।
ਪਾਰਟੀ ਨਾਲ ਜੁੜਦਿਆਂ ਸਰਪੰਚ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹ ਵੀ ਪਾਰਟੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ।
ਇਸ ਮੌਕੇ ਸਰਪੰਚ ਮਹਿੰਦਰ ਕੁਮਾਰ, ਮੋਹਨ ਲਾਲ ਮੇਂਬਰ, ਤੁਲਸੀ ਰਾਮ, ਆਤਮਾ ਰਾਮ, ਸੁਰਿੰਦਰ ਕੰਬੋਜ, ਹਰੀਸ਼ ਲਾਧੂਕਾ, ਲਖਬੀਰ ਸਿੰਘ ਸਰਪੰਚ, ਸ਼ੇਰਬਾਜ ਪਟੀ ਪੂਰਨ, ਬਲਵਿੰਦਰ ਸਿੰਘ, ਗੁਰਪਾਲ ਸਿੰਘ, ਹਰਬੰਸ ਕੰਬੋਜ ਆਦਿ ਹਾਜਰ ਸਨ।