ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਦੇਹਾਂਤ ਤੇ ਪ੍ਰੋਫੈਸਰ ਬਡੁੰਗਰ ਨੇ ਕੀਤਾ ਗਹਿਰੀ ਚਿੰਤਾ ਦਾ ਪ੍ਰਗਟਾਵਾ

ਪਟਿਆਲਾ, 5 ਜਨਵਰੀ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਅਕਾਲੀ ਦਲ ਵਿੱਚ ਰਹੇ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੇਲਪੁਰ ਦੇ ਅਚਾਨਕ ਹੋਏ ਦੇਹਾਂਤ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ 75 ਸਾਲਾ ਅਜਾਇਬ ਸਿੰਘ ਮੁਖਮੈਲਪੁਰ ਦੇ ਅਕਾਲ ਚਲਾਣਾ ਕਰ ਜਾਣ ਕਾਰਨ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਤੌਰ ਵਜ਼ੀਰ ਬਣ ਕੇ ਇਲਾਕੇ ਦੇ ਲੋਕਾਂ ਦੀ ਅਜਾਇਬ ਸਿੰਘ ਮੁਖਮੈਲਪੁਰ ਵੱਲੋਂ ਸੇਵਾ ਕਰਨ ਵਿੱਚ ਅਹਿਮ ਯੋਗਦਾਨ ਅਦਾ ਕੀਤਾ। ਉਹਨਾਂ ਦੱਸਿਆ ਕਿ ਅਜਾਇਬ ਸਿੰਘ ਮੁਖਮੈਲਪੁਰ ਆਪਣੇ ਮਿਲਣਸਾਰ ਸੁਭਾਅ ਕਾਰਨ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦੇ ਰਹਿਣਗੇ।