ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਲਈ ਬੱਬਲੀ ਕੁਮਾਰ ਬੱਬੀ ਦੀ ਪ੍ਰਧਾਨ ਆਹੁਦੇ ਲਈ ਕੀਤੀ ਗਈ ਚੋਣ

0

– ਕੌਂਸਲਰ ਮਾਇਆ ਦੇਵੀ ਅਤੇ ਮੁਨੀਸਾ ਮਹਾਜਨ ਨੂੰ ਚੁਣਿਆ ਗਿਆ ਨਗਰ ਪੰਚਾਇਤ ਲਈ ਉਪ ਪ੍ਰਧਾਨ

ਪਠਾਨਕੋਟ, 9 ਜਨਵਰੀ 2025: ਪਿਛਲੇ ਦਿਨਾਂ ਦੋਰਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੀਆਂ ਚੋਣਾਂ ਹੋਈਆਂ ਸਨ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪੰਜ ਉਮੀਦਵਾਰਾਂ ਵੱਲੋਂ ਜਿੱਤ ਪ੍ਰਾਪਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਭਾਜਪਾ ਦੀ ਜੇਤੂ ਉਮੀਦਵਾਰ ਵੱਲੋਂ ਆਮ ਆਦਮੀ ਪਾਰਟੀ ਨੂੰ ਵੀ ਸਮਰਥਨ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੀ ਮੋਜੂਦਗੀ ਵਿੱਚ ਅਤੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੋਜੂਦਗੀ ਵਿੱਚ ਜੇਤੂ ਨਗਰ ਕੌਂਸਲਰਾਂ ਨੂੰ ਸੂੰਹ ਚੁਕਾਈ ਗਈ ਅਤੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਬੱਬਲੀ ਕੁਮਾਰ ਬੱਬੀ ਨੂੰ ਸਾਰੇ ਜੇਤੂ ਉਮੀਦਵਾਰਾਂ ਵੱਲੋਂ ਸਹਿਮਤੀ ਦੇ ਨਾਲ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦਾ ਪ੍ਰਧਾਨ ਚੁਣਿਆ ਗਿਆ ਹੈ ਇਸ ਤੋਂ ਇਲਾਵਾ ਜੇਤੂ ਉਮੀਦਵਾਰ ਮਾਇਆ ਦੇਵੀ ਅਤੇ ਮੁਨੀਸਾ ਮਹਾਜਨ ਨੂੰ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਲਈ ਉਪ ਪ੍ਰਧਾਨ ਦੇ ਆਹੁਦੇ ਲਈ ਚੋਣ ਕੀਤੀ ਗਈ ਹੈ।

ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਲਈ ਨਵਨਿਯੁਕਤ ਪ੍ਰਧਾਨ ਦੇ ਸੁੰਹ ਚੁੱਕਣ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਕੁਮਾਰ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਸਾਹਿਬ ਸਿੰਘ ਸਾਬਾ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ ਮੂੰਨਾ ਅਤੇ ਹੋਰ ਪਾਰਟੀ ਆਹੁਦੇਦਾਰ ਵੀ ਹਾਜਰ ਸਨ। ਜਿਕਰਯੋਗ ਹੈ ਕਿ ਪ੍ਰਧਾਨ ਆਹੁਦੇ ਦੀ ਚੋਣ ਤੋਂ ਬਾਅਦ ਸ. ਅਰਸਦੀਪ ਸਿੰਘ ਲੁਬਾਣਾ ਐਸ.ਡੀ.ਐਮ. ਪਠਾਨਕੋਟ ਵੱਲੋਂ ਸੁੰਹ ਪੜੀ ਗਈ  ਅਤੇ ਬਾਕੀ ਜੇਤੂ ਕੌਸਲਰਾਂ ਵੱਲੋਂ ਸੁੰਹ ਚੁੱਕੀ ਗਈ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿੱਚ ਪੰਜਾਬ ਅੰਦਰ ਵਿਕਾਸ ਕਾਰਜਾਂ ਦੀਆਂ ਵੱਡੀਆਂ ਇਤਹਾਸਿਕ ਪੁਲਾਘਾਂ ਪੁੱਟੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਨਰੋਟ ਜੈਮਲ ਸਿੰਘ ਨੂੰ ਵੀ ਬਹੁਤ ਵੱਡੇ ਤੋਹਫੇ ਮੁੱਖ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਰੋਟ ਜੈਮਲ ਸਿੰਘ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਵਧੀਆ ਸੀਵਰੇਜ ਵਿਵਸਥਾ ਦੇਣ ਦੇ ਲਈ ਸੀਵਰੇਜ ਟ੍ਰੀਟਮੈਂਟ ਪਲਾਂਟ, ਪੀਣ ਵਾਲੇ ਸਾਫ ਪਾਣੀ ਦੇ ਲਈ ਵਾਟਰ ਸਪਲਾਈ ਅਤੇ ਪਾਈਪ ਲਾਈਨ ਆਦਿ ਤੋਹਫੇ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਖੁਸ ਨਰੋਟ ਜੈਮਲ ਸਿੰਘ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਤੋਂ ਵੱਡਾ ਭਰੋਸਾ ਪ੍ਰਗਟਾਇਆ । ਉਨ੍ਹਾਂ ਕਿਹਾ ਕਿ ਅਸੀਂ ਇੱਥੇ ਜੀਰੋ ਤੋਂ ਕਾਰਜ ਸੁਰੂ ਕੀਤੇ ਸਨ ਅਤੇ ਅੱਜ ਲੋਕਾਂ ਨੇ ਉਨ੍ਹਾਂ ਦੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਵਿਸਵਾਸ ਕੀਤਾ ਅਤੇ ਆਸੀਰਵਾਦ ਦਿੱਤਾ ਅਤੇ ਨਰੋਟ ਜੈਮਲ ਸਿੰਘ ਅੰਦਰ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ ਦੀ ਨਗਰ ਪੰਚਾਇਤ ਬਣੀ ਹੈ।

ਉਨ੍ਹਾਂ ਕਿਹਾ ਕਿ ਮੈਂ ਸਭ ਤੋਂ ਪਹਿਲਾਂ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਅਤੇ ਪਾਰਟੀ ਦੇ ਨੇਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਦਾ ਹਾਂ ਕਿ ਜਿਨ੍ਹਾਂ ਨੇ ਆਰੰਭ ਕੀਤੇ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਰਬ ਸੰਮਤੀ ਨਾਲ ਬੱਬਲੀ ਕੁਮਾਰ ਬੱਬੀ ਨੂੰ ਪ੍ਰਧਾਨ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਅਤੇ ਸ੍ਰੀਮਤੀ ਮਾਇਆ ਦੇਵੀ ਅਤੇ ਸ੍ਰੀਮਤੀ ਮੁਨੀਸਾ ਮਹਾਜਨ ਨੂੰ ਵੀ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ ਲਈ ਉਪ ਪ੍ਰਧਾਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਿਲ੍ਹਾ ਪ੍ਰਸਾਸਨ ਦੇ ਅਧਿਕਾਰੀਆਂ ਵੱਲੋਂ ਨਵੇਂ ਚੁੱਕੇ ਗਏ ਕੌਂਸਲਰਾਂ ਨੂੰ ਸੁੰਹ ਚੁਕਾਈ ਗਈ ਹੈ ਅਸੀਂ ਦਿਲ ਦੀਆਂ ਗਹਿਰਾਈਆਂ ਤੋਂ ਨਰੋਟ ਜੈਮਲ ਸਿੰਘ ਦੇ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕਰਦੇ ਹਾਂ।

About The Author

Leave a Reply

Your email address will not be published. Required fields are marked *