ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡਾ ਫੈਸਲਾ

ਚੰਡੀਗੜ੍ਹ, 24 ਜਨਵਰੀ 2025: ਸਰਕਾਰ ਵੱਲੋਂ ਸੂਬੇ ਦੇ ਹਰ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਗਏ ਹਨ। ਇਨ੍ਹਾਂ ਵਿਚੋਂ ਦੋ ਸੀ.ਸੀ.ਟੀ.ਵੀ. ਕੈਮਰੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦੇ ਦਫਤਰ ਦੇ ਅੰਦਰ (ਜਿੱਥੇ ਵਸੀਕੇ ਤਸਦੀਕ ਕੀਤੇ ਜਾਂਦੇ ਹਨ) ਅਤੇ ਦੋ ਕੈਮਰੇ ਦਫਤਰ ਦੇ ਬਾਹਰ (ਜਿੱਥੇ ਪਬਲਿਕ ਇੰਤਜਾਰ ਕਰਦੀ ਹੈ) ਲਗਾਏ ਗਏ ਹਨ।ਪੰਜਾਬ ਭਰ ਵਿੱਚ ਇਹਨਾਂ ਦਫ਼ਤਰਾਂ ਵਿਚ 180 ਕੈਮਰੇ ਲਾਏ ਗਏ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਕੈਮਰੇ ਨੂੰ ਕਾਰਜਸ਼ੀਲ ਬਣਾਉਣ ਨੂੰ ਆਖਿਆ।