ਫਾਜ਼ਿਲਕਾ ਦੇ ਲੋਕਾਂ ਨੇ ਲਿਆ ਵੋਟਰ ਪ੍ਰਣ

ਫਾਜ਼ਿਲਕਾ, 24 ਜਨਵਰੀ 2025: ਕੌਮੀ ਵੋਟਰ ਦਿਵਸ ਦੇ ਸਬੰਧ ਵਿੱਚ ਅੱਜ ਇਥੋਂ ਦੇ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਵਿੱਚ ਫਾਜ਼ਿਲਕਾ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਰਹਿਨੁਮਾਈ ਹੇਠ ਵੋਟਰ ਪ੍ਰਣ ਲਿਆ। ਜਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਸਾਲ 25 ਜਨਵਰੀ ਨੂੰ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ ਅਤੇ ਇਸੇ ਸੰਦਰਭ ਵਿੱਚ ਵੋਟਰ ਪ੍ਰਣ ਲਿਆ ਜਾ ਰਿਹਾ ਹੈ ਤਾਂਕਿ ਸਾਰੇ ਨਾਗਰਿਕਾਂ ਨੂੰ ਆਪਣੇ ਵੋਟ ਹੱਕ ਦਾ ਨਿਡਰ ਹੋ ਕੇ ਬਿਨਾਂ ਲਾਲਚ ਭੈਅ ਦੇ ਵੋਟ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।
25 ਜਨਵਰੀ 1950 ਨੂੰ ਦੇਸ਼ ਵਿਚ ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ ਅਤੇ ਇਸੇ ਲਈ ਇਸ ਦਿਨ ਨੂੰ ਨੈਸ਼ਨਲ ਵੋਟਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਗਣਤੰਤਰ ਦਿਵਸ ਦੀ ਰਿਹਰਸਲ ਤੋਂ ਬਾਅਦ ਸਾਰੇ ਪ੍ਰਤੀਭਾਗੀਆਂ ਅਤੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਹ ਪ੍ਰਣ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਡਿਪਟੀ ਡੀਈਓ ਸ੍ਰੀ ਪੰਕਜ ਅੰਗੀ, ਪ੍ਰਿੰਸੀਪਲ ਰਾਜਿੰਦਰ ਵਿਖੋਣਾ ਅਤੇ ਸਤਿੰਦਰ ਬੱਤਰਾ, ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਉਤਰੇਜਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਬਾਗਬਾਨੀ ਵਿਕਾਸ ਅਫ਼ਸਰ ਸੋਪਤ ਸਹਾਰਨ, ਸ੍ਰੀ ਵਿਜੈ ਪਾਲ, ਸ੍ਰੀ ਗੁਰਛਿੰਦਰ, ਸੁਪਰਡੈਂਟ ਪ੍ਰਦੀਪ ਗੱਖੜ ਆਦਿ ਵੀ ਹਾਜਰ ਸਨ।