ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 86 ‘ਚ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ

– ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ
(Krishna Raja)ਲੁਧਿਆਣਾ, 19 ਫਰਵਰੀ 2025: ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 86 ਵਿਖੇ ਸੜਕ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਪੰਜਾਬ ਸਰਕਾਰ ਵੱਲੋਂ ਗਰਾਂਟਾ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਨਿਗਮ ਕੌਂਸਲਰ ਮਨਜੀਤ ਸਿੰਘ ਢਿੱਲੋ, ਕੌਂਸਲਰ ਅਮਨ ਬੱਗਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਸੜਕਾਂ ਪਿਛਲੇ ਕਈ ਸਾਲਾਂ ਤੋਂ ਖਸਤਾ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ।
ਵਿਧਾਇਕ ਬੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਬਹੁਤ ਗੰਭੀਰ ਹਨ, ਉਹ ਕਿਸੇ ਵੀ ਵਿਕਾਸ ਪ੍ਰੋਜੈਕਟ ਨੂੰ ਬਿਨਾਂ ਕਿਸੇ ਅੜਚਣ ਤੋਂ ਪ੍ਰਵਾਨਗੀ ਦਿੰਦੇ ਹੋਏ ਤੁਰੰਤ ਸ਼ੁਰੂ ਕਰਨ ਲਈ ਹਰੀ ਝੰਡੀ ਦਿੰਦੇ ਹਨ। ਇਹੀ ਕਾਰਨ ਹੈ ਕਿ ਵਿਧਾਨ ਸਭਾ ਹਲਕਾ ਉੱਤਰੀ ਦੀਆਂ ਸੜਕਾਂ ਦੀ ਦਸ਼ਾ ਪੂਰੀ ਤਰਾਂ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾਲ ਸੜਕੀ ਹਾਦਸਿਆਂ ‘ਤੇ ਵੀ ਠੱਲ ਪਵੇਗੀ ਅਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।