ਐੱਨ.ਡੀ.ਆਰ.ਐੱਫ. ਵੱਲੋਂ ਐੱਮ.ਆਰ. ਕਾਲਜ ਫਾਜ਼ਿਲਕਾ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ

0

– ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕਢਿਆ ਗਿਆ

(Krishna raja) ਫਾਜਿਲਕਾ, 13 ਮਾਰਚ 2025: ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨਾਲ ਮਿਲ ਕੇ ਫਾਜ਼ਿਲਕਾ ਦੇ ਐੱਮ.ਆਰ. ਕਾਲਜ ਵਿਖੇ ਭੂਚਾਲ ਸਬੰਧੀ ਇੱਕ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਦੌਰਾਨ ਫਾਜ਼ਿਲਕਾ ਨੂੰ ਰਿਕਟਲ ਪੈਮਾਨੇ ’ਤੇ 6.2 ਤੀਬਰਤਾ ਦੇ ਆਏ ਭੂਚਾਲ ਦਾ ਕੇਂਦਰ ਮੰਨ ਕੇ ਓਥੇ ਇੱਕ ਕਾਲਜ ਦੀ ਇਮਾਰਤ ਵਿੱਚ ਬਚਾਅ ਕਾਰਜ ਚਲਾਏ ਗਏ। ਇਸ ਮੌਕੇ ਡਰਿੱਲ ਵਿੱਚ ਐੱਨ.ਡੀ.ਆਰ.ਐੱਫ. ਦੇ ਜਵਾਨਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਫੂਡ ਸਪਲਾਈ ਅਤੇ ਪੁਲਿਸ ਵਿਭਾਗ ਸਮੇਤ ਹੋਰ ਵਿਭਾਗਾਂ ਨੇ ਭਾਗ ਲਿਆ।

ਮੌਕ ਡਰਿੱਲ ਦੌਰਾਨ ਸਭ ਤੋਂ ਪਹਿਲਾਂ ਭੂਚਾਲ ਨਾਲ ਢਹਿ ਚੁੱਕੀ ਇਮਾਰਤ ਨੂੰ ਮੰਨ ਕੇ ਉਸ ਵਿਚੋਂ ਬੱਚਿਆਂ ਨੂੰ ਸੁਰੱਖਿਅਤ ਬਾਹਰ ਨਿਕਲਣ ਬਾਰੇ ਦੱਸਿਆ ਗਿਆ। ਉਸ ਪਿਛੋਂ ਫਾਇਰ ਬ੍ਰਿਗੇਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵਿਭਾਗਾਂ ਵੱਲੋਂ ਰਾਹਤ ਕਾਰਜ ਚਲਾਏ ਗਏ। ਇਸ ਤੋਂ ਬਾਅਦ ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਦੀ ਸੂਚਨਾ ਇਕੱਠੀ ਕੀਤੀ ਗਈ ਅਤੇ ਬਚਾਅ ਕਾਰਜਾਂ ਦੌਰਾਨ ਵੱਖ-ਵੱਖ ਤਕਨੀਕਾਂ ਦਾ ਸਹਾਰਾ ਲੈ ਕੇ ਇੱਕ-ਇੱਕ ਕਰਕੇ ਸਾਰੇ ਵਿਅਕਤੀਆਂ ਨੂੰ ਇਮਾਰਤ ਵਿਚੋਂ ਬਾਹਰ ਕੱਢਿਆ ਗਿਆ।

ਐੱਸ.ਡੀ.ਐੱਮ. ਫਾਜ਼ਿਲਕਾ ਕਨਵਰਜੀਤ ਸਿੰਘ ਨੇ ਸਮੂਹ ਹਾਜ਼ਰ ਵਿਭਾਗੀ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਕਿਹਾ ਕਿ ਇਸ ਮੌਕ ਡਰਿੱਲ ਤੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਤੇ ਉਨ੍ਹਾਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕੁਦਰਤੀ ਆਫਤਾਂ ਤੋਂ ਬਚਣ ਲਈ ਆਪਣੇ ਵੀ ਵਿਚਾਰ ਸਾਂਝੇ ਕੀਤੇ ਤੇ ਵਿਭਾਗੀ ਅਧਿਕਾਰੀ ਦੇ ਵਿਚਾਰ ਵੀ ਸੁਣੇ।  ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐੱਫ ਵੱਲੋਂ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ ਵਿੱਚ ਜਾ ਕੇ ਸੈਮੀਨਾਰ ਲਗਾ ਵਿਦਿਆਰਥੀਆਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਬਹੁਤ ਕੁੱਝ ਸਿੱਖਣ ਨੂੰ ਮਿਲ ਰਿਹਾ ਹੈ।  ਉਨ੍ਹਾਂ ਕਿਹਾ ਕਿ ਇਹੋ ਜਿਹੇ ਉਪਰਾਲਿਆ ਨਾਲ ਆਮ ਜਨਤਾ ਵਿੱਚ ਵੀ ਕੁਦਰਤੀ ਆਫ਼ਤਾਂ ਸਮੇਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਅਭਿਆਸ ਜਾਰੀ ਰਹਿਣਗੇ।

ਇਸ ਮੌਕੇ ਸੇਵੇਂਥ (7th) ਐੱਨ.ਡੀ.ਆਰ.ਐੱਫ. ਬਠਿੰਡਾ ਦੇ ਅਸਿਟੈਂਟ ਕਮਾਂਡੇਟ ਅਨਿਲ ਕੁਮਾਰ ਨੇ ਦੱਸਿਆ ਕਿ ਭੂਚਾਲ ਵਰਗੀ ਕੁਦਰਤੀ ਆਫ਼ਤ ਤੋਂ ਬਚਾਅ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਵੀ ਇਹੋ ਜਿਹੀ ਭੁਚਾਲ ਵਰਗੀ ਕੁਦਰਤੀ ਆਫਤ ਆਉਂਦੀ ਹੈ ਤਾਂ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਤੇ ਕਿਤੇ ਵੀ ਭੂਚਾਲ ਆਉਣ ਤੇ ਇਮਾਰਤ ਵਿੱਚੋਂ ਨਿਕਲਣ ਲਈ ਲੋਕਾਂ ਦਾ ਸੁਚੇਤ ਹੋਣਾ ਚਾਹੀਦਾ ਹੈ।  ਬਾਹਰ ਨਿਕਲਣ ਸਮੇਂ ਸਿਰ ਢੱਕ ਲੈਣਾ ਹੈ ਤੇ ਫਿਰ ਇੱਕ ਖਾਲੀ ਥਾਂ ਤੇ ਇਕੱਠੇ ਹੋ ਜਾਣ ਤੇ ਜੇਕਰ ਉਨ੍ਹਾਂ ਦਾ ਸਾਥੀ ਅੰਦਰ ਰਹਿ ਜਾਂਦਾ ਹੈ ਤਾਂ ਉਹ ਉੱਥੇ ਪਹੁੰਚਣ ਵਾਲੀ ਪੁਲਿਸ ਜਾਂ ਐੱਨ.ਡੀ.ਆਰ.ਐੱਫ ਟੀਮ ਨਾਲ ਰਾਬਤਾ ਕਰਨ।  ਉਨ੍ਹਾਂ ਕਿਹਾ ਕਿ ਐੱਨ.ਡੀ.ਆਰ.ਐੱਫ ਵੱਲੋਂ ਬਚਾਅ ਕਾਰਜਾਂ ਰਾਹੀਂ ਵੱਖ-ਵੱਖ ਤਕਨੀਕਾਂ ਦਾ ਸਹਾਰਾ ਲੈ ਕੇ ਵਿਅਕਤੀ ਨੂੰ ਇਮਾਰਤ ਵਿਚੋਂ ਬਾਹਰ ਕੱਢਿਆ ਜਾਂਦਾ ਹੈ। ਉਸ ਤੋਂ ਬਾਅਦ ਐਂਬੂਲੈਂਸ ਰਾਹੀਂ ਸਿਹਤ ਵਿਭਾਗ ਵੱਲੋਂ ਉਸ ਨੂੰ ਲਿਜਾ ਕੇ ਸਿਹਤ ਸਹੂਲਤ ਦਿੱਤੀ ਜਾਂਦੀ ਹੈ।  ਇਸ ਮੌਕੇ ਉਨ੍ਹਾਂ ਨਾਲ ਐੱਨ.ਡੀ.ਆਰ.ਐਫ ਤੋਂ ਟ੍ਰੇਨਿੰਗ ਇੰਸਪੈਕਟਰ ਯੁੱਧਵੀਰ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *