ਨੋਟਬੰਦੀ, ਜੀ.ਐਸ.ਟੀ., ਕੋਰੋਨਾ ਮਹਾਂਮਾਰੀ ਤੇ ਵਿਤੀ ਔਂਕੜਾਂ ਦੇ ਬਾਵਜੂਦ ਪੰਜਾਬ ‘ਚ ਨਹੀਂ ਰੁਕਿਆ ਵਿਕਾਸ : ਪ੍ਰਨੀਤ ਕੌਰ

ਪਟਿਆਲਾ, 28 ਅਗਸਤ 2021 : ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਜੀ.ਐਸ.ਟੀ., ਨੋਟਬੰਦੀ, ਕੋਵਿਡ ਮਹਾਂਮਾਰੀ ਅਤੇ ਮਾੜੀ ਆਰਥਿਕ ਹਾਲਤ ਦੀ ਬਦੌਲਤ ਅਨੇਕਾਂ ਔਂਕੜਾਂ ਦਰਪੇਸ਼ ਸਨ, ਪਰੰਤੂ ਇਸ ਸਭ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੀ ਦੂਰ ਅੰਦੇਸੀ ਸੋਚ ਸਦਕਾ ਸੂਬੇ ‘ਚ ਵਿਕਾਸ ਕਾਰਜ ਨਹੀਂ ਰੁਕਣ ਦਿੱਤੇ ਗਏ।
ਸ੍ਰੀਮਤੀ ਪ੍ਰਨੀਤ ਕੌਰ ਅੱਜ ਹਲਕਾ ਸਨੌਰ ਦੇ ਪਿੰਡ ਅਲੀਪੁਰ ਵਜੀਦਸਾਹਿਬ ਵਿਖੇ ਹਲਕੇ ਦੀ ਉੱਘੀ ਸ਼ਖ਼ਸੀਅਤ ਬਾਪੂ ਮਾਨ ਸਿੰਘ ਨੰਬਰਦਾਰ ਦੀ ਯਾਦ ‘ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਨਵੇਂ ਕਮਿਉਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਣ ਪੁੱਜੇ ਹੋਏ ਸਨ। ਉਨ੍ਹਾਂ ਦੇ ਨਾਲ ਸ. ਹਰਿੰਦਰ ਪਾਲ ਸਿੰਘ ਹੈਰੀਮਾਨ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ ਗਿੱਲ ਤੇ ਮਾਰਕੀਟ ਕਮੇਟੀ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ ਅਤੇ ਪ੍ਰਕਾਸ਼ ਸਿੰਘ ਗਿੱਲ ਵੀ ਮੌਜੂਦ ਸਨ।
ਸੰਸਦ ਮੈਂਬਰ ਨੇ ਕਿਹਾ ਕਿ ਬਾਪੂ ਮਾਨ ਸਿੰਘ ਇੱਕ ਅਜਿਹੀ ਸ਼ਖ਼ਸੀਅਤ ਸਨ, ਜਿਹੜੇ ਕਿ ਸਿਆਸੀ ਵਲਗਣਾਂ ਤੋਂ ਉਪਰ ਉਠਕੇ ਇਲਾਕੇ ਦੇ ਹਰ ਵਸਨੀਕ ਦੇ ਦੁੱਖ-ਸੁੱਖ ‘ਚ ਕੰਮ ਆਉਂਦੇ ਸਨ ਅਤੇ ਇਲਾਕੇ ‘ਚ ਵਿਕਾਸ ਕਾਰਜ ਕਰਵਾਉਣ ਲਈ ਹਰ ਵੇਲੇ ਤਤਪਰ ਰਹਿੰਦੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਨੇ 30 ਲੱਖ ਰੁਪਏ ਦੀ ਲਾਗਤ ਨਾਲ ਕਮਿਉਨਿਟੀ ਸੈਂਟਰ ਬਣਾਉਣ ਦਾ ਫੈਸਲਾ ਕੀਤਾ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਸ ਕਰਕੇ ਇਸ ਦਾ ਕੰਮ ਅੱਜ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਰਾਜ ਕੌਰ ਗਿੱਲ ਨੇ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ।
ਇਸ ਮੌਕੇ ਸ. ਹਰਿੰਦਰ ਪਾਲ ਸਿੰਘ ਹੈਰੀਮਾਨ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਹਨੀ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਰਤਿੰਦਰਪਾਲ ਸਿੰਘ ਰਿੱਕੀ ਮਾਨ, ਵਾਈਸ ਚੇਅਰਮੈਨ ਗੁਰਮੁੱਖ ਸਿੰਘ, ਪੀ.ਏ.ਡੀ.ਬੀ. ਡਾਇਰੈਕਟਰ ਮਹਿਕਰਣਜੀਤ ਸਿੰਘ ਗਰੇਵਾਲ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਪ੍ਰਕਾਸ਼ ਸਿੰਘ ਅਲੀਪੁਰ, ਬਲਾਕ ਸੰਮਤੀ ਭੁੱਨਰਹੇੜੀ ਦੇ ਚੇਅਰਪਰਸਨ ਅੰਮ੍ਰਿਤਪਾਲ ਕੌਰ, ਵਾਈਸ ਚੇਅਰਮੈਨ ਡਾ. ਗੁਰਮੀਤ ਸਿੰਘ ਬਿੱਟੂ, ਜ਼ਿਲ÷ ਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਫਰਾਂਸਵਾਲਾ, ਬਲਵੰਤ ਸਿੰਘ ਮਹਿਮੂਦਪੁਰ, ਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਪਿੰਡ ਅਲੀਪੁਰ ਦੇ ਸਰਪੰਚ ਸੁਖਵਿੰਦਰ ਕੌਰ, ਬਲਾਕ ਸੰਮਤੀ ਮੈਂਬਰ ਤਰਲੋਚਨ ਸਿੰਘ ਸੰਧੂ, ਡੀ.ਡੀ.ਪੀ.ਓ. ਸੁਰਿੰਦਰ ਸਿੰਘ ਢਿੱਲੋਂ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਸੁਖਮਿੰਦਰ ਸਿੰਘ, ਰਮੇਸ਼ ਲਾਂਬਾ, ਗੁਰਮੇਲ ਸਿੰਘ ਫਰੀਦਪੁਰ, ਨਰਿੰਦਰ ਸ਼ਰਮਾ, ਪ੍ਰਕਾਸ਼ ਸਿੰਘ ਗਿੱਲ, ਗੁਰਮੇਜ ਸਿੰਘ ਭੁਨਰਹੇੜੀ, ਜੀਤ ਸਿੰਘ ਸਿਰਕਪੜਾ ਚੇਅਰਮੈਨ, ਰਜਿੰਦਰ ਸਿੰਘ ਮੂੰਡਖੇੜਾ, ਸਰਪੰਚ ਅਮਰਿੰਦਰ ਕਛਵਾ, ਪ੍ਰਭਜਿੰਦਰ ਸਿੰਘ ਬੱਚੀ ਅਤੇ ਕੁਲਵਿੰਦਰ ਸਿੰਘ ਨੋਨੀ ਪੀ.ਏ ਅਤੇ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।