ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਬੀ.ਐਸ.ਸੀ.ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

0

(Krishna raja) ਜਲੰਧਰ, 28 ਮਾਰਚ 2025: ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਬੈਚਲਰ ਆਫ਼ ਸਾਇੰਸ ਇੰਨ ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਅੱਗੇ ਦੱਸਿਆ ਕਿ ਬੀ.ਐਸ.ਸੀ. (ਆਈ.ਟੀ) ਦੇ ਪਹਿਲੇ ਸਮੈਸਟਰ ਵਿੱਚ ਕਿਰਨਦੀਪ ਕੌਰ ਨੇ 7.88 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਤਾਨੀਸ਼ ਕੌਰ ਅਤੇ ਅਕਾਸ਼ਦੀਪ ਸਿੰਘ ਨੇ 7.84 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਕਰਨ ਕੌਸ਼ਲ ਨੇ 7.68 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ।

ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਹਾਸਲ ਕਰਨ ’ਤੇ ਵਧਾਈ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਭਵਿੱਖ ਵਿੱਚ ਹੋਰ ਸਖ਼ਤ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਪ੍ਰਿੰਸੀਪਲ, ਪ੍ਰੋ.ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੈਂਟ ਵਿਕਾਸ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ।

About The Author

Leave a Reply

Your email address will not be published. Required fields are marked *