ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਵਲੋਂ ਕਾਸੋ ਆਪਰੇਸ਼ਨ ਤਹਿਤ 9 ਗ੍ਰਿਫਤਾਰੀਆਂ, 8 ਐਫਆਈਆਰਜ਼ ਸਮੇਤ ਅਹਿਮ ਬਰਾਮਦਗੀਆਂ

0

(Rajinder Kumar) ਜਲੰਧਰ, 19 ਅਪ੍ਰੈਲ 2025: ਪੰਜਾਬ ਸਰਕਾਰ ਵੱਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਖਿਲਾਫ ਵੱਡੇ ਪੱਧਰ ‘ਤੇ ਕਰਵਾਈ ਕੀਤੀ ਜਾ ਰਹੀ ਹੈ।

 ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਰਬਜੀਤ ਰਾਏ ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਦੀ ਅਗਵਾਈ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਕਾਸੋ ਅਭਿਆਨ ਤਹਿਤ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਵਿਰੋਧੀ ਕਾਰਵਾਈਆਂ ਕੀਤੀਆਂ ਗਈਆਂ। ਜਲੰਧਰ ਦਿਹਾਤੀ ਪੁਲਿਸ ਵੱਲੋਂ ਬੀਤੇ ਦਿਨ ਸ਼ਾਮ 4 ਵਜੇ ਤੋਂ 8 ਵਜੇ ਤੱਕ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਈ ਨਸ਼ਾ ਪ੍ਰਭਾਵਿਤ ਇਲਾਕਿਆਂ ਨੂੰ ਕਵਰ ਕੀਤਾ ਗਿਆ। ਇਹ ਮੁਹਿੰਮ ਐਨਡੀਪੀਐਸ ਐਕਟ, ਐਕਸਾਈਜ਼ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਕੁੱਲ 8 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 50,500 ਮਿਲੀਲੀਟਰ ਨਾਜਾਇਜ਼ ਸ਼ਰਾਬ, 335 ਨਸ਼ੀਲੀਆਂ ਗੋਲੀਆਂ, ਚਾਂਦੀ ਦਾ ਕਾਗਜ਼, ਲਾਈਟਰ, ਮੋਟਰਸਾਈਕਲ ਅਤੇ ਇੱਕ ਭਗੌੜਾ ਅਪਰਾਧੀ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਕਾਸੋ ਮੁਹਿੰਮ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ, ਨਸ਼ਾ ਤਸਕਰੀ ‘ਤੇ ਨਕੇਲ ਕੱਸਣ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵੱਲ ਇਕ ਮਜ਼ਬੂਤ ਕਦਮ ਸਾਬਤ ਹੋਈ ਹੈ। ਜਲੰਧਰ ਦਿਹਾਤੀ ਪੁਲਿਸ ਵੱਲੋਂ ਅਜੇਹੀਆਂ ਹੋਰ ਮੁਹਿੰਮਾਂ ਭਵਿੱਖ ਵਿੱਚ ਵੀ ਨਿਰੰਤਰ ਚਲਾਈਆਂ ਜਾਣਗੀਆਂ।

About The Author

Leave a Reply

Your email address will not be published. Required fields are marked *