ਪੰਜਾਬ ਸਿੱਖਿਆ ਕਰਾਂਤੀ-ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਰਕਾਰੀ ਸਕੂਲਾਂ ’ਚ ਦਿੱਤੀਆਂ ਜਾ ਰਹੀਆਂ ਆਧੁਨਿਕ ਸਹੂਲਤਾਂ-ਵਿਧਾਇਕ ਗੁਰਪ੍ਰੀਤ ਬਣਾਂਵਾਲੀ

0

– ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਪਿੰਡ ਮੀਆਂ ਅਤੇ ਜੌੜਕੀਆਂ ਦੇ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

(Krishna raja) ਸਰਦੂਲਗੜ੍ਹ/ਮਾਨਸਾ, 24 ਅਪ੍ਰੈਲ 2025: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਪਿੰਡ ਮੀਆਂ ਅਤੇ ਜੌੜਕੀਆਂ ਦੇ ਸਰਕਾਰੀ ਸਕੂਲਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਇੰਨ੍ਹਾਂ ਉਦਘਾਟਨੀ ਸਮਾਰੋਹ ਦੌਰਾਨ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਬੋਲਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੀ ਹਨੇਰੀ ਪੂਰੇ ਪੰਜਾਬ ਵਿੱਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਦੂਲਗੜ੍ਹ ਹਲਕੇ ਦੇ ਕਈ ਸਕੂਲਾਂ ਨੂੰ ਪਹਿਲ ਦੇ ਅਧਾਰ ’ਤੇ ਗ੍ਰਾਂਟਾ ਦੇ ਕੇ ਉਨ੍ਹਾਂ ਦੇ ਨਵੀਨੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ਦੀਆਂ ਕੰਧਾਂ, ਨਵੇਂ ਜਮਾਤ ਦੇ ਕਮਰਿਆਂ, ਸਾਇੰਸ ਲੈਬਜ਼ ਆਦਿ ਲਈ ਫੰਡ ਜਾਰੀ ਕਰਵਾਏ ਗਏ ਹਨ।

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੌੜਕੀਆਂ ਵਿਖੇ 7 ਲੱਖ 70 ਹਜ਼ਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੀਆਂ ਵਿਖੇ 07 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਨਵੀਂ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦੇ ਭਵਿੱਖ ਲਈ ਉਹ ਸਕੂਲਾਂ ਵਿੱਚ ਫੇਰੀ ਜਰੂਰ ਰੱਖਣ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਾਂਟਾ ਦੇ ਕੇ ਸਕੂਲਾਂ ਨੂੰ ਆਧੁਨਿਕ ਕਿਸਮ ਦੇ ਬਣਾਇਆ ਜਾਵੇਗਾ। ਉਨ੍ਹਾਂ ਲਈ ਕਿਸੇ ਵੀ ਸਕੂਲ ਨੂੰ, ਅਧਿਆਪਕ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਨ੍ਹਾਂ ਦੇ ਦਰਵਾਜੇ ਹਰ ਸਮੇਂ ਉਨ੍ਹਾਂ ਲਈ ਖੁੱਲ੍ਹੇ ਹਨ।

ਇਸ ਮੌਕੇ ਪ੍ਰਿੰਸੀਪਲ ਦਿਲਪ੍ਰੀਤ ਸਿੰਘ, ਸਕੂਲ ਮੁਖੀ ਮੀਆਂ ਦਰਸ਼ਨ  ਸਿੰਘ,ਸਰਪੰਚ ਹਰਮੇਲ ਸਿੰਘ ਚੇਅਰਮੈਨ ਨਾਜ਼ਮ ਸਿੰਘ, ਸੁਸ਼ੀਲ ਕੁਮਾਰ, ਸੁਖਪ੍ਰੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ,ਐੱਚ ਟੀ ਬਲਵੰਤ ਸਿੰਘ,ਜਗਦੇਵ ਸਿੰਘ, ਸੀਂ ਐੱਚ ਟੀ ਜੌੜਕੀਆਂ ਗੁਰਮੇਲ ਸਿੰਘ, ਚੇਅਰਮੈਨ ਜਗਦੀਸ਼ ਸਿੰਘ, ਸਰਪੰਚ ਜਗਸੀਰ ਸਿੰਘ ਜੌੜਕੀਆਂ, ਪਰਸਨ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਐੱਚ ਟੀ ਕੁਸਲਾ ਦਲਜੀਤ ਸਿੰਘ, ਐੱਚ ਟੀ ਬਲਵਿੰਦਰ ਸਿੰਘ ਅਤੇ ਸੈਕੰਡਰੀ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

About The Author

Leave a Reply

Your email address will not be published. Required fields are marked *

You may have missed