ਸਿੱਖਿਆ ਕਰਾਂਤੀ ਰੰਗਲੇ ਪੰਜਾਬ ਵੱਲ ਵਧਦਾ ਕਦਮ-ਵਿਧਾਇਕ ਬੁੱਧ ਰਾਮ

0

– ਵਿਧਾਇਕ ਬੁੱਧ ਰਾਮ ਨੇ ਪਿੰਡ ਬੱਛੋਆਣਾ ਅਤੇ ਰੱਲੀ ਦੇ ਸਰਕਾਰੀ ਸਕੂਲਾਂ ‘ਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

(Rajinder Kumar) ਬੁਢਲਾਡਾ/ਮਾਨਸਾ, 03 ਮਈ 2025: ਸਿੱਖਿਆ ਕਰਾਂਤੀ ਰੰਗਲੇ ਪੰਜਾਬ ਵੱਲ ਵਧਦਾ ਕਦਮ ਹੈ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸਰਕਾਰ ਵੱਲੋਂ ਸਖ਼ਤ ਸਟੈਂਡ ਲਿਆ ਗਿਆ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕੇ ਦੇ ਪਿੰਡ ਬੱਛੋਆਣਾ ਤੇ ਰੱਲੀ ਦੇ ਸਰਕਾਰੀ ਸਕੂਲਾਂ ‘ਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ ਬਿਨ੍ਹਾਂ ਕਿਸੇ ਪੱਖਪਾਤ, ਸਿਫਾਰਿਸ਼ ਜਾਂ ਪੈਸੇ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਕੀਤੇ ਵੱਡੇ ਸੁਧਾਰਾਂ ਸਦਕਾ ਬੱਚਿਆਂ ਵਿਚ ਪੜ੍ਹਨ ਦਾ ਰੁਝਾਨ ਵਧਿਆ ਹੈ। ਵਿਧਾਇਕ ਬੁੱਧ ਰਾਮ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੱਛੋਆਣਾ ਵਿਖੇ 09 ਲੱਖ 87 ਹਜ਼ਾਰ ਰੁਪਏ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਛੋਆਣਾ ਵਿਖੇ 30 ਲੱਖ 21 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੱਲੀ ਵਿਖੇ 08 ਲੱਖ 14 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਲੀ ਵਿਖੇ 10 ਲੱਖ ਰੁਪਏ ਦੀ ਲਾਗਤ ਦੇ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਕੂਲ ਮੁਖੀ ਕੁਲਵਿੰਦਰ ਸਿੰਘ, ਜਸਵੀਰ ਕੌਰ, ਦਵਿੰਦਰ ਕੌਰ, ਚੇਅਰਮੈਨ ਸੀ.ਐਮ.ਸੀ. ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਕੌਰ, ਸਰਪੰਚ ਰਾਜ ਕੁਮਾਰ, ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਅਜੈਬ ਸਿੰਘ, ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸੇਖੋਂ, ਸੁਖਜੀਤ ਸਿੰਘ, ਮੇਜਰ ਸਿੰਘ, ਰਿੰਕੂ, ਪਿਆਰਾ ਸਿੰਘ ਗੁਰਨੇ ਤੋਂ ਇਲਾਵਾ ਪਿੰਡਾਂ ਦੇ ਪਤਵੰਤੇ ਅਤੇ ਵਿਦਿਆਰਥੀ ਮੌਜੂਦ ਸਨ।

About The Author

Leave a Reply

Your email address will not be published. Required fields are marked *

You may have missed