ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸਫਾਈ ਅਭਿਆਨ ਜਾਰੀ

– ਬੀਤੀ ਰਾਤ ਲਾਲ ਬੱਤੀ ਚੌਂਕ ਗਊਸ਼ਾਲਾ ਰੋਡ ਰਾਮਕੀਰਤਨ ਮੰਦਰ ਰੋਡ ਦੀ ਕੀਤੀ ਸਾਫ ਸਫਾਈ
– ਸਹਿਰ ਵਾਸੀਆਂ ਨੂੰ ਕੂੜਾ ਸੜਕਾਂ ਤੇ ਖੁਲ੍ਹੇ ਵਿੱਚ ਨਾ ਸੁੱਟਣ ਦੀ ਅਪੀਲ
(Rajinder Kumar) ਫਾਜ਼ਿਲਕਾ, 3 ਮਈ 2025: ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਸਹਿਰ ਨੂੰ ਸਫਾਈ ਪੱਖੋਂ ਬਿਹਤਰ ਬਣਾਉਣ ਲਈ ਦਿਨ ਰਾਤ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਲਾਲ ਬੱਤੀ ਚੌਂਕ ਗਊਸ਼ਾਲਾ ਰੋਡ ਰਾਮਕੀਰਤਨ ਮੰਦਰ ਰੋਡ ਦੀ ਸਾਫ ਸਫਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਰੋਹਿਤ ਕੜਵਾਸਰਾ ਨੇ ਦੱਸਿਆ ਕਿ ਦਿਨ ਵੇਲੇ ਹੋਣ ਵਾਲੇ ਟ੍ਰੈਫਿਕ ਨੂੰ ਦੇਖਦਿਆਂ ਰਾਤ ਸਮੇਂ ਇਹ ਸਫਾਈ ਕਾਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਦਿਨ ਦੇ ਨਾਲ ਨਾਂਲ ਰਾਤ ਨੂੰ ਵੀ ਸਫਾਈ ਅਭਿਆਨ ਜਾਰੀ ਹੈ ਤਾਂ ਜੋ ਸਹਿਰ ਵਾਸੀਆਂ ਸਾਫ ਤੇ ਸ਼ੁੱਧ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਟੀਮਾਂ ਵੱਲੋਂ ਫਾਜ਼ਿਲਕਾ ਦੇ ਬਾਜ਼ਾਰਾਂ ਦੀ ਸਾਫ ਸਫਾਈ ਦੇ ਨਾਲ ਨਾਲ ਕੂੜਾ ਵੀ ਚੁੱਕਿਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਸਹਿਰ ਵਾਸੀਆਂ ਨੂੰ ਖੁੱਲ੍ਹੇ ਵਿੱਚ ਕੂੜਾ ਤੇ ਹੋਰ ਗੰਦਗੀ ਨਾ ਸੁੱਟਣ ਦੀ ਅਪੀਲ ਕੀਤੀ ਗਈ। ਸੁਪਰਡੰਟ ਸ੍ਰੀ ਨਰੇਸ਼ ਖੇੜਾ ਅਤੇ ਸੈਨਟਰੀ ਇੰਸਪੈਕਟਰ ਜਗਦੀਪ ਸਿੰਘ ਨੇ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਗਿੱਲਾ ਅਤੇ ਸੁੱਕਾ ਵੱਖਰਾ ਵੱਖਰਾ ਕਰਕੇ ਹੀ ਸਫਾਈ ਸੇਵਕਾਂ ਨੂੰ ਦਿੱਤਾ ਜਾਵੇ ਤੇ ਅਲੱਗ ਅਲੱਗ ਡਸਟਬਿਨ ਵਿੱਚ ਹੀ ਰੱਖਿਆ ਜਾਵੇ।