ਮੁੱਖ ਮੰਤਰੀ ਭਗਵੰਤ ਮਾਨ ਨੇ ਬੁਢਲਾਡਾ ਵਿਖੇ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਕੀਤਾ ਪੂਰਾ-ਵਿਧਾਇਕ ਬੁੱਧ ਰਾਮ

0
– ਬੁਢਲਾਡਾ ਵਾਸੀਆਂ ਦੀ ਚਿਰੋਕਣੀਂ ਮੰਗ ਹੋਈ ਪੂਰੀ, ਜਲਦ ਸ਼ੁਰੂ ਹੋਵੇਗਾ ਨਵੀਂ ਅਨਾਜ ਮੰਡੀ ਦਾ ਕੰਮ
– ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਖੇਤੀ ਦੇ ਕਿੱਤੇ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਵਚਨਬੱਧ-ਬੁੱਧ ਰਾਮ
(Rajinder Kumar) ਬੁਢਲਾਡਾ/ਮਾਨਸਾ, 20 ਜੂਨ 2025: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਆਪਣੀ ਬੁਢਲਾਡਾ ਫੇਰੀ ਦੌਰਾਨ ਇੱਥੇ ਨਵੀਂ ਅਨਾਜ ਮੰਡੀ ਬਣਾਉਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦਾ ਇਸ ਕਾਰਜ ਲਈ ਧੰਨਵਾਦ ਕਰਦਿਆਂ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ, ਇਸ ਇਤਿਹਾਸਕ ਪ੍ਰਾਪਤੀ ’ਤੇ ਹਲਕਾ ਵਾਸੀਆਂ ਨੂੰ ਵਧਾਈ ਦਿੰਦੇ ਹਨ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਭੀਖੀ ਤੋਂ ਬੁਢਲਾਡਾ ਕੌਮੀ ਮਾਰਗ  ’ਤੇ ਸਥਿਤ ਇਹ 51.01 ਏਕੜ ਪੁੱਡਾ ਦੀ ਜਗ੍ਹਾ ਜਿਸ ਦੀ ਕੀਮਤ 33.31 ਕਰੋੜ ਰੁਪਏ ਸੀ, ਹੁਣ ਪੰਜਾਬ ਸਰਕਾਰ ਨੇ ਮੰਡੀਕਰਨ ਬੋਰਡ ਅਧੀਨ ਇਹ ਜ਼ਮੀਨ ਦੀ ਰਜਿਸਟਰੀ ਕਰਵਾ ਲਈ ਹੈ। ਇਸ ਜ਼ਮੀਨ ’ਤੇ ਨਵੀਂ ਅਨਾਜ ਮੰਡੀ ਦੀ ਉਸਾਰੀ ਕੀਤੀ ਜਾਵੇਗੀ।
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਿਕਾਸ ਲਈ ਉਲੀਕੇ ਮਾਡਲ ਵਿਚ ਇਹ ਪ੍ਰਾਪਤੀ ਇਕ ਸੁਨਹਿਰੀ ਮੀਲ ਪੱਥਰ  ਸਿੱਧ ਹੋਵੇਗੀ । ਉਨ੍ਹਾਂ ਕਿਹਾ ਕਿ ਨਵੀਂ ਅਨਾਜ ਮੰਡੀ ਦਾ ਕੰਮ ਛੇਤੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਆੜ੍ਹਤੀਆਂ ,ਵਪਾਰੀਆਂ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾਂ, ਟਰਾਂਸਪੋਰਟ ਯੂਨੀਅਨਾਂ ਆਦਿ ਨੂੰ ਬਹੁਤ ਫਾਇਦਾ ਹੋਵੇਗਾ।
ਉਨ੍ਹਾਂ ਕਿਹਾ ਕਿ ਵੱਡੀ ਮਾਤਰਾ ਵਿਚ ਅਨਾਜ ਦੀ ਲੋੜ ਨੂੰ ਮੁੱਖ ਰੱਖਦਿਆਂ ਇਸ ਅਨਾਜ ਮੰਡੀ ਨੂੰ ਵਿਸ਼ਾਲ ਬਣਾਇਆ ਜਾਵੇਗਾ ਅਤੇ ਸ਼ਹਿਰ ਤੋਂ ਬਾਹਰ ਸਥਿਤ ਹੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਇਸ ਪ੍ਰੋਜੈਕਟ ਦਾ ਸੁਪਨਾ ਪੂਰਾ ਕਰਨ ਲਈ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਪ੍ਰੋਜੈਕਟ ਲਈ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ, ਪ੍ਰਿੰਸੀਪਲ ਸਕੱਤਰ ਬਸੰਤ ਕੁਮਾਰ ਆਈ ਏ ਐਸ ,ਸਕੱਤਰ ਮੰਡੀ ਬੋਰਡ ਰਾਮਬੀਰ ਆਈ.ਏ.ਐਸ., ਚੇਅਰਮੈਨ ਮੰਡੀ ਬੋਰਡ ਹਰਚੰਦ ਬਰਸਟ ਵੱਲੋਂ ਇਸ ਪ੍ਰੋਜੈਕਟ ਲਈ ਲੋੜੀਂਦੀਆਂ ਵਿੱਤ ਅਤੇ ਹੋਰ ਕਿਰਿਆਵਾਂ  ਨਿਭਾਉਣ ਤੇ ਵੀ ਧੰਨਵਾਦ ਕੀਤਾ ।
ਇਸ ਮੌਕੇ ਐਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ ਆਦਿ ਮੌਜੂਦ ਸਨ।

About The Author

Leave a Reply

Your email address will not be published. Required fields are marked *