ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਟੀ.ਬੀ. ਦੇ ਮਰੀਜਾਂ ਦੀ ਸਹਾਇਤਾ ਲਈ ਬਣੇ ਨਿਕਸ਼ੇ ਮਿੱਤਰਾ

0

-ਜ਼ਿਲ੍ਹੇ ‘ਚ ਟੀਬੀ ਮੁਕਤ ਭਾਰਤ ਅਭਿਆਨ ਲਾਗੂਕਰਨ ਦਾ ਮੁਲੰਕਣ ਕੀਤਾ

-ਟੀ.ਬੀ. ਦੇ ਮਰੀਜਾਂ ਨੂੰ ਪੋਸ਼ਣ ਤੇ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ ਨਿਕਸ਼ੇ ਮਿੱਤਰਾ ਦਾ ਘੇਰਾ ਵਧਾਉਣ ‘ਤੇ ਜ਼ੋਰ

(Krishna Raja) ਪਟਿਆਲਾ, 27 ਜੂਨ 2025: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਟੀਬੀ ਮੁਕਤ ਭਾਰਤ ਅਭਿਆਨ (ਟੀਬੀਐਮਬੀਏ) ਦੇ ਲਾਗੂਕਰਨ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨੇ ਟੀਬੀ ਦੇ ਮਰੀਜ਼ਾਂ ਨੂੰ ਪੋਸ਼ਣ ਅਤੇ ਮਨੋ-ਸਮਾਜਿਕ ਸਹਾਇਤਾ ਪ੍ਰਦਾਨ ਕਰਨ ਲਈ ਅਹਿਮ ਸਕੀਮ ਨਿਕਸ਼ੇ ਮਿੱਤਰਾਂ ਦਾ ਘੇਰਾ ਵਧਾਉਣ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਹ ਸਹਾਇਤਾ ਟੀ.ਬੀ. ਦੇ ਮਰੀਜਾਂ ਨੂੰ ਇਸ ਬਿਮਾਰੀ ਤੋਂ ਉਭਰਨ ਲਈ ਅਹਿਮ ਸਾਬਤ ਹੋਵੇਗੀ।

ਮੀਟਿੰਗ ਵਿੱਚ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੁਰਪ੍ਰੀਤ ਨਾਗਰਾ, ਟੀਬੀਐਮਬੀਏ ਟੀਮ, ਰਾਜ ਭਵਨ ਪੰਜਾਬ ਦੇ ਸਪੈਸ਼ਲਿਸਟ ਡਾ. ਅਨੁਰਾਗ ਵਸ਼ਿਸ਼ਠ, ਟੀਬੀਐਮਬੀਏ ਪੰਜਾਬ ਦੇ ਸਟੇਟ ਪ੍ਰੋਗਰਾਮ ਅਫ਼ਸਰ ਡਾ. ਜਸਕੀਰਤ ਸਿੰਘ, ਜ਼ਿਲ੍ਹਾ ਟੀਬੀ ਦਫ਼ਤਰ ਤੋਂ ਪਰਮਜੀਤ ਕੌਰ ਅਤੇ ਰਸ਼ਮੀ ਸ਼ਰਮਾ, ਰਾਜ ਭਵਨ ਪੰਜਾਬ ਦੇ ਨੁਮਾਇੰਦੇ ਦਵਿੰਦਰ ਕੌਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਇਨ੍ਹਾਂ ਨਾਲ ਵਿਚਾਰ-ਵਟਾਂਦਰੇ ਕਰਦਿਆਂ ਕਿਹਾ ਕਿ ਬੇਸ਼ੱਕ ਪਟਿਆਲਾ ਜ਼ਿਲ੍ਹੇ ਵਿੱਚ ਟੀਬੀ ਦਾ ਬੋਝ ਲਗਾਤਾਰ ਵੱਧ ਰਿਹਾ ਹੈ, ਜਿਸ ਲਈ ਟੀਬੀ ਦੇ ਮਰੀਜ਼ਾਂ ਲਈ ਢੁਕਵੀਂ ਦੇਖਭਾਲ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਿਕਸ਼ੇ ਮਿੱਤਰ ਪਹਿਲਕਦਮੀ ਨੂੰ ਵਧਾਉਣ ਦੀ ਤੁਰੰਤ ਲੋੜ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਟੀ.ਬੀ ਦੇ ਮਰੀਜਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਆਪਣੇ ਆਪ ਨੂੰ ਵੀ ਨਿਕਸ਼ੇ ਮਿੱਤਰਾ ਵਜੋਂ ਰਜਿਸਟਰ ਕਰਵਾਇਆ ਅਤੇ ਮੁਹਿੰਮ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।

About The Author

Leave a Reply

Your email address will not be published. Required fields are marked *