ਵਿਧਾਇਕ ਬੱਗਾ ਵੱਲੋਂ ਗੁਰੂ ਅਰਜਨ ਦੇਵ ਨਗਰ ‘ਚ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ

0

(Rajinder Kumar) ਲੁਧਿਆਣਾ, 03 ਜੁਲਾਈ 2025: ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਅਧੀਨ ਗੁਰੂ ਅਰਜਨ ਦੇਵ ਨਗਰ ‘ਚ ਸੜਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ।

ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਜਸਪਾਲ ਸਿੰਘ ਬੌਨੀ, ਪ੍ਰਵੀਨ ਚਿਤਕਾਰਾ ਸਮੇਤ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਾਂ ਦੱਸਿਆ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਥਾਨਕ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਨਗਰ ਦੀਆਂ ਇਨ੍ਹਾ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਬਰਸਾਤੀ ਮੌਸਮ ਦੌਰਾਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ ਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

ਇਲਾਕਾ ਨਿਵਾਸੀਆਂ ਨੇ ਵਿਧਾਇਕ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ।

About The Author

Leave a Reply

Your email address will not be published. Required fields are marked *