ਅਗਨੀ ਵੀਰ ਆਰਮੀ ਭਰਤੀ ਲਈ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ

(Rajinder Kumar) ਫਾਜ਼ਿਲਕਾ, 7 ਜੁਲਾਈ 2025: ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਜਿਨ੍ਹਾਂ ਯੁਵਕਾਂ ਨੇ ਜੁਲਾਈ 2025 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਉਹ ਯੁਵਕ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯੁਵਕ ਫਿਜੀਕਲ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭਉਠਾਉਣ । ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਫਰੀਦਕੋਟ ਜਿਲ੍ਹਿਆਂ ਦੇ ਯੁਵਕਾਂ ਦੀ ਫ਼ਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ । ਅਗਨੀ ਵੀਰ ਆਰਮੀ ਭਰਤੀ ਮਿਤੀ : 17 ਅਗਸਤ 2025 ਤੋਂ ਸੁਰੂ ਹੋ ਰਹੀ ਹੈ । ਇਸ ਲਈ ਯੁਵਕ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ਕਿਉਂਕਿ ਫਿਜੀਕਲ੍ਹ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ ।
ਯੁਵਕ ਸਵੇਰੇ 09:00 ਵਜੇ ਤੋਂ 11:30ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ । ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।
ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ|