ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਪੁਸ਼ਤ ਪਨਾਹੀ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਰੋਸ ਧਰਨਾ

0

– ਪੰਜਾਬ ਸਰਕਾਰ ਵਪਾਰੀਆਂ ਦੀ ਸੁਰੱਖਿਆ ਲਈ ਦ੍ਰਿੜਤਾ ਨਾਲ ਖੜੀ ਹੈ-ਨਰਿੰਦਰ ਪਾਲ ਸਿੰਘ ਸਵਨਾ

(Rajinder Kumar) ਅਬੋਹਰ, 12 ਜੁਲਾਈ 2025: ਆਮ ਆਦਮੀ ਪਾਰਟੀ ਵੱਲੋਂ ਅੱਜ ਇੱਥੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਰੱਖ ਕੇ ਕੀਤੀ ਜਾ ਰਹੀ ਪੁਸ਼ਤ ਪਨਾਹੀ ਦੇ ਖਿਲਾਫ ਰੋਸ਼ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਸਾਬਕਾ ਵਿਧਾਇਕ ਅਰੁਣ ਨਾਰੰਗ, ਜ਼ਿਲਾ ਪ੍ਰਧਾਨ ਉਪਕਾਰ ਸਿੰਘ ਜਾਖੜ, ਜ਼ਿਲ੍ਹਾਂ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਸ੍ਰੀ ਅਤੁਲ ਨਾਗਪਾਲ, ਮਾਰਕਿਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਸ੍ਰੀ ਪਰਮਜੀਤ ਸਿੰਘ ਨੂਰਸ਼ਾਹ ਆਦਿ ਆਗੂਆਂ ਨੇ ਸ਼ਮੂਲੀਅਤ ਕੀਤੀ ।

ਇਸ ਮੌਕੇ ਗੱਲਬਾਤ ਕਰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਾੜੇ ਅਨਸਰਾਂ ਨੂੰ ਜੇਲਾ ਵਿੱਚ ਅਜਿਹੇ ਤਰੀਕੇ ਨਾਲ ਖੁੱਲ ਦਿੱਤੀ ਹੋਈ ਹੈ ਕਿ ਉਹ ਪੰਜਾਬ ਵਰਗੇ ਸੂਬਿਆਂ ਵਿੱਚ ਸ਼ਰੇਆਮ ਵਾਰਦਾਤਾਂ ਕਰ ਰਹੇ ਹਨ ।ਉਹਨਾਂ ਨੇ ਕਿਹਾ ਕਿ ਇਹ ਕੇਂਦਰ ਦੀ ਭਾਜਪਾ ਸਰਕਾਰ ਦੇ ਦੋਹਰੇ ਚਰਿਤਰ ਦਾ ਪ੍ਰਮਾਣ ਹੈ ।

ਵਿਧਾਇਕ ਨੇ ਪਿਛਲੇ ਦਿਨੀ ਅਬੋਹਰ ਦੇ ਵਪਾਰੀ ਸੰਜੇ ਵਰਮਾ ਦੀ ਹੋਈ ਹੱਤਿਆ ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਰੁਕ ਸਕਦੀਆਂ ਸੀ ਜੇਕਰ ਕੇਂਦਰ ਸਰਕਾਰ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰੇ । ਉਹਨਾਂ ਨੇ ਕਿਹਾ ਕਿ ਵੱਡੇ ਗੈਂਗਸਟਰ ਭਾਰਤੀ ਜਨਤਾ ਪਾਰਟੀ ਦੀ ਰਾਜ ਵਾਲੀਆਂ ਸਰਕਾਰਾਂ ਦੀਆਂ ਜੇਲ੍ਹਾਂ ਵਿੱਚੋ ਅਪਰਾਧਿਕ ਕਾਰਵਾਈਆਂ ਲਈ ਸੰਗਠਿਤ ਗੈਂਗ ਚਲਾ ਰਹੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਉਨਾਂ ਸੂਬਿਆਂ ਦੀਆਂ ਰਾਜ ਸਰਕਾਰਾਂ ਇਸ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕਰ ਰਹੀਆਂ, ਸਗੋਂ ਅਜਿਹੇ ਮਾੜੇ ਅਨਸਰਾਂ ਨੂੰ ਜੇਲ੍ਹਾਂ ਤੋਂ ਆਪਣਾ ਕਾਲਾ ਧੰਦਾ ਚਲਾਉਣ ਲਈ ਸੁਰੱਖਿਆ ਮੁਹਈਆ ਕਰਵਾ ਰਹੀਆਂ ਹਨ।

ਉਨਾਂ ਆਖਿਆ ਕਿ ਹੁਣ ਪੰਜਾਬ ਦੇ ਲੋਕ ਸੱਚ ਸਮਝ ਚੁੱਕੇ ਹਨ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਇਹਨਾਂ ਕੋਝੀਆਂ ਹਰਕਤਾਂ ਦੇ ਖਿਲਾਫ ਪੰਜਾਬ ਭਰ ਵਿੱਚ ਆਵਾਜ਼ ਬੁਲੰਦ ਹੋ ਰਹੀ ਹੈ।। ਉਨ੍ਹਾਂ ਨੇ ਇਸ ਮੌਕੇ ਕਿਹਾ  ਕਿ ਪੰਜਾਬ ਦੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭਾਜਪਾ ਦੀਆਂ ਇੰਨ੍ਹਾਂ ਕੋਸ਼ਿਸਾਂ ਨੂੰ ਕਾਮਯਾਬ ਨਈਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਸਰਕਾਰ ਵਪਾਰੀਆਂ ਨਾਲ ਢੱਟ ਕੇ ਖੜੀ ਹੈ ਅਤੇ ਹਰ ਇਕ ਨਾਗਰਿਕ ਨੂੰ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਵਪਾਰੀਆਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਰ ਮੁੱਦੇ ਤੇ ਸਿਆਸਤ ਤਾਂ ਕਰਦੀ ਹੈ ਪਰ ਲੋਕਾਂ ਲਈ ਕੁਝ ਨਹੀਂ ਕਰਦੀ ਹੈ।

About The Author

Leave a Reply

Your email address will not be published. Required fields are marked *