ਕੰਨਿਆ ਭਰੂਣ ਹੱਤਿਆ ਕਰਨਾ ਕਾਨੂੰਨੀ ਜ਼ੁਰਮ-ਸਿਵਲ ਸਰਜਨ

– ਨਿੱਜੀ ਅਲਟਰਾਸਾਊਂਡ ਸੈਂਟਰਾਂ ਦੀ ਅਚਨਚੇਤ ਕੀਤੀ ਜਾਂਦੀ ਹੈ ਚੈਕਿੰਗ-ਡਾ. ਅਰਵਿੰਦ ਪਾਲ
– ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ
(Rajinder Kumar) ਮਾਨਸਾ 12 ਸਤੰਬਰ 2025: ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਕਮ ਚੇਅਰਮੈਨ ਐਪਰੋਪਰੀਏਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ.ਡੀ.ਟੀ.ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਜਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚਲ ਰਹੇ ਹਨ। ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆ ‘ਤੇ ਵਿਭਾਗ ਦੀ ਤਿੱਖੀ ਨਜ਼ਰ ਹੈ। ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ ਸਮੇਂ ‘ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਨਾਲ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ ਜਾਂਦੀ ਹੈ। ਰਿਕਾਰਡ ਠੀਕ ਨਾ ਹੋਣ ਦੀ ਸੂਰਤ ਵਿੱਚ ਵੱਖ ਵੱਖ ਧਾਰਾਵਾਂ ਹੇਠ ਕਾਰਵਾਈ ਕੀਤੀ ਜਾਂਦੀ ਹੈ ।
ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ‘ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਕੋਈ ਇਸ ਐਕਟ ਦੀ ਉਲੰਘਣਾ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ 50 ਹਜਾਰ ਰੁਪਏ ਤੱਕ ਜੁਰਮਾਨਾ ਅਤੇ 06 ਮਹੀਨਿਆ ਤੋਂ ਲੈ ਕੇ 03 ਸਾਲ ਤੱਕ ਦੀ ਕੈਦ ਹੋ ਸਕਦੀ ਹੈ|
ਸਿਵਲ ਸਰਜਨ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਤਹਿਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਡਵਾਇਰਜੀ ਕਮੇਟੀ ਨਾਲ ਸਲਾਹ ਮਸ਼ਵਰਾ ਦੇ ਕਰਨਾ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਅਲਟਰਾਸਾਊਂਡ ਸੈਂਟਰ ਰੀਨਿਊ ਕਰਾਉਣ ਲਈ ਜੋ ਦਰਖਾਸਤ ਆਉਂਦੀਆਂ ਹਨ ਉਨ੍ਹਾਂ ਦਾ ਸਮੇਂ ਸਮੇਂ ‘ਤੇ ਵਿਜ਼ਟ ਕੀਤਾ ਜਾਵੇ ਤਾਂ ਜੋ ਇਸ ਨੂੰ ਹੋਰ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
ਇਸ ਮੌਕੇ ਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਕੋਈ ਵਿਅਕਤੀ ਇਸ ਸਬੰਧੀ ਗੁਪਤ ਸੂਚਨਾ ਵਿਭਾਗ ਨੂੰ ਦਿੰਦਾ ਹੈ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ। ਇਸ ਮੌਕੇ ਡਾਕਟਰ ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਮਾਨਸਾ, ਡਾ ਬਲਜੀਤ ਕੌਰ ਟੀਕਾਕਰਨ ਅਫਸਰ,ਡਾ. ਔਲਖ, ਡਾ. ਸਮਿਤ ਸ਼ਰਮਾ ਐਮਡੀ ਮੈਡੀਸਨ, ਡਾ. ਪਰਵੇਸ਼ ਜਿੰਦਲ ਬੱਚਿਆਂ ਦੇ ਮਾਹਰ ,ਡਾ ਨਵਨੀਤ ਕੌਰ, ਡਾ ਬਲਜਿੰਦਰ ਕੌਰ ਮੈਡੀਕਲ ਅਫਸਰ ਖਿਆਲਾ,ਡਾ. ਜਗਜੀਤ ਸਿੰਘ ਐੱਸ.ਐਮ.ਓ.ਸਰਦੂਲਗੜ,ਡਾ.ਦੀਪਿਕਾ,ਡਾ. ਰਸਮੀ ਔਰਤ ਰੌਗਾਂ ਦੇ ਮਾਹਿਰ, ਨਵਲ ਕੁਮਾਰ ਸੋਸ਼ਲ ਵਰਕਰ ਰਣਜੀਤ ਕੌਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ,ਰੇਣੂ ਪੀ. ਐਨ.ਡੀ.ਟੀ. ਕੁਆਰਡੀਨੇਟਰ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਵੀ ਹਾਜਰ ਹਨ।